ਪੰਜਾਬ ਰਾਜ ਮਹਿਲਾ ਕਮਿਸ਼ਨ ’ਚ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ
Published : Jan 30, 2024, 5:26 pm IST
Updated : Jan 30, 2024, 5:26 pm IST
SHARE ARTICLE
Dr. Baljit Kaur
Dr. Baljit Kaur

ਅਰਜੀਆਂ ਭਰਨ ਦੀ  ਆਖਰੀ ਮਿਤੀ 5 ਫਰਵਰੀ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ  ਰਾਜ ਮਹਿਲਾ ਕਮਿਸ਼ਨ ’ਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਫਰਵਰੀ ਤਕ  ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ  ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦਸਿਆ  ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰਖਦੀ ਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ  ਯੋਗ ਹਨ। 

ਕੈਬਨਿਟ ਮੰਤਰੀ ਨੇ ਦਸਿਆ  ਕਿ ਪੰਜਾਬ ਸਰਕਾਰ ਵਲੋਂ  ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ’ਚ ਇਕ  ਸੀਨੀਅਰ ਉਪ ਚੇਅਰਪਰਸਨ, ਇਕ  ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰ ਕੇ  ਸਬੰਧਤਾਂ ਨੂੰ ਲਾਭ ਮਿਲ ਸਕੇ।

ਮੰਤਰੀ ਨੇ ਅੱਗੇ ਦਸਿਆ  ਕਿ ਚਾਹਵਾਨ ਉਮੀਦਵਾਰ ਅਪਣਾ  ਬਿਨੈ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਕ  ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤਕ  ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।

Location: India, Punjab, S.A.S. Nagar

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement