Punjab News: ਪੰਜਾਬ ਤੇ ਹਰਿਆਣਾ ਦੀਆਂ ਜੇਲਾਂ ਵਿਚ ਮੈਡੀਕਲ ਸਟਾਫ਼ ਦੀ ਕਮੀ! ਹਾਈ ਕੋਰਟ ਨੇ ਮੰਗੀ ਸਟੇਟਸ ਰੀਪੋਰਟ
Published : Jan 30, 2024, 10:48 am IST
Updated : Jan 30, 2024, 10:48 am IST
SHARE ARTICLE
Shortage of medical staff in jails of Punjab and Haryana
Shortage of medical staff in jails of Punjab and Haryana

ਕਿਹਾ, ਜੇਲਾਂ ਵਿਚ 43% ਕੈਦੀਆਂ ਨੂੰ ਹੈਪੇਟਾਈਟਿਸ ਸੀ, ਕਦੋਂ ਭਰੀਆਂ ਜਾਣਗੀਆਂ ਖਾਲੀ ਅਸਾਮੀਆਂ

Punjab News: ਪੰਜਾਬ ਅਤੇ ਹਰਿਆਣਾ ਦੀਆਂ ਜੇਲਾਂ ਵਿਚ ਮੈਡੀਕਲ ਸਟਾਫ਼ ਦੀ ਕਮੀ ਕਾਰਨ ਕੈਦੀਆਂ ਦੀ ਸਿਹਤ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਹੁਕਮ ਦਿਤਾ ਹੈ ਕਿ ਉਹ 19 ਫਰਵਰੀ ਤਕ ਹਾਈ ਕੋਰਟ ਵਿਚ ਸਟੇਟਸ ਰੀਪੋਰਟ ਦਾਇਰ ਕਰਕੇ ਦੱਸ ਦੇਣ ਕਿ ਜੇਲਾਂ ਵਿਚ ਮੈਡੀਕਲ ਅਫਸਰਾਂ ਦੀਆਂ ਅਸਾਮੀਆਂ ਭਰਨ ਲਈ ਕੀ ਕਦਮ ਚੁੱਕੇ ਗਏ ਹਨ।

ਇਸ ਦੇ ਨਾਲ ਹੀ ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਅਗਲੀ ਸੁਣਵਾਈ 'ਤੇ ਡਾਕਟਰਾਂ ਅਤੇ ਮੈਡੀਕਲ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਵੇਰਵਾ ਪੇਸ਼ ਕਰਨ ਦੇ ਵੀ ਹੁਕਮ ਦਿਤੇ ਹਨ। ਦੋਵੇਂ ਸੂਬਾ ਸਰਕਾਰਾਂ ਨੂੰ ਇਹ ਵੀ ਦੱਸਣਾ ਹੋਵੇਗਾ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਦੀ ਕੀ ਯੋਜਨਾ ਹੈ। ਪੰਜਾਬ ਦੀ ਜੇਲ ਵਿਚ ਇਕ ਕੈਦੀ ਦੀ ਮੌਤ ਦਾ ਮਾਮਲਾ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਿਆ ਸੀ।

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਸੁਣਵਾਈ ਸ਼ੁਰੂ ਕਰ ਦਿਤੀ ਹੈ। ਪਿਛਲੀ ਸੁਣਵਾਈ 'ਤੇ ਸਿੰਗਲ ਬੈਂਚ ਦੇ ਸਾਹਮਣੇ ਦਸਿਆ ਗਿਆ ਸੀ ਕਿ ਅਜਿਹਾ ਹੀ ਮਾਮਲਾ ਡਿਵੀਜ਼ਨ ਬੈਂਚ ਦੇ ਸਾਹਮਣੇ ਵੀ ਵਿਚਾਰ ਅਧੀਨ ਹੈ ਅਤੇ ਅਜਿਹੇ 'ਚ ਜਸਟਿਸ ਵਿਨੋਦ ਭਾਰਦਵਾਜ ਨੇ ਇਸ ਮਾਮਲੇ ਨੂੰ ਚੀਫ਼ ਜਸਟਿਸ ਕੋਲ ਭੇਜ ਦਿਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੈਂਚ ਨੇ ਹਰਿਆਣਾ ਸਰਕਾਰ ਵਲੋਂ ਪਹਿਲਾਂ ਪੇਸ਼ ਕੀਤੇ ਹਲਫ਼ਨਾਮੇ ਦਾ ਅਧਿਐਨ ਕੀਤਾ। ਇਸ ਵਿਚ ਅਦਾਲਤ ਨੇ ਪਾਇਆ ਕਿ ਜੇਲ ਵਿਚ ਮੈਡੀਕਲ ਸਟਾਫ਼ ਦੀਆਂ 80 ਫ਼ੀ ਸਦੀ ਅਸਾਮੀਆਂ ਖਾਲੀ ਪਈਆਂ ਹਨ। ਹਾਈ ਕੋਰਟ ਨੇ ਕਿਹਾ ਕਿ ਕੈਦੀਆਂ ਲਈ ਜੇਲ ਵਿਚ ਸਿਹਤ ਸੇਵਾਵਾਂ ਮਿਲਣੀਆਂ ਲਾਜ਼ਮੀ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਅਜਿਹੇ 'ਚ ਅਗਲੀ ਸੁਣਵਾਈ 'ਤੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਦੱਸਣਾ ਚਾਹੀਦਾ ਹੈ ਕਿ ਜੇਲਾਂ 'ਚ ਮੈਡੀਕਲ ਸਟਾਫ ਦੀਆਂ ਕਿੰਨੀਆਂ ਮਨਜ਼ੂਰ ਅਸਾਮੀਆਂ ਹਨ, ਇਨ੍ਹਾਂ 'ਚੋਂ ਕਿੰਨੀਆਂ ਅਸਾਮੀਆਂ ਖਾਲੀ ਹਨ ਅਤੇ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਕਾਰ ਦੀ ਕੀ ਯੋਜਨਾ ਹੈ।

ਸੁਣਵਾਈ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸਰਵੇ ਦੌਰਾਨ 43 ਫ਼ੀ ਸਦੀ ਮਰੀਜ਼ ਹੈਪੇਟਾਈਟਸ ਸੀ ਦੇ ਸ਼ਿਕਾਰ ਪਾਏ ਗਏ ਹਨ। ਇਸ 'ਤੇ ਚਿੰਤਾ ਜ਼ਾਹਰ ਕਰਦਿਆਂ ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿਤੇ ਹਨ ਜਿਸ ਵਿਚ ਦਸਿਆ ਗਿਆ ਹੈ ਕਿ ਹੈਪੇਟਾਈਟਸ ਸੀ ਦੇ ਮਰੀਜ਼ਾਂ ਦਾ ਇਲਾਜ ਕਿਵੇਂ ਕੀਤਾ ਜਾ ਰਿਹਾ ਹੈ।

ਕਿਉਂ ਵਧੇ ਹੈਪੇਟਾਈਟਸ ਦੇ ਕੇਸ

ਡਾ.ਇਕਰਾਮ ਗੋਇਲ, ਐਮ.ਡੀ., ਮਨੋਵਿਗਿਆਨ ਅਤੇ ਸਹਾਇਕ ਪ੍ਰੋਫੈਸਰ ਦਾ ਕਹਿਣਾ ਹੈ ਕਿ ਜੇਲਾਂ ਵਿਚ ਹੈਪੇਟਾਈਟਸ ਬੀ ਅਤੇ ਸੀ ਦੇ ਮਰੀਜ਼ਾਂ ਦੀ ਗਿਣਤੀ ਦਾ ਕਾਰਨ ਮੁੱਖ ਤੌਰ 'ਤੇ ਨਸ਼ਾ ਹੈ। ਕਿਉਂਕਿ ਇਹ ਦੇਖਿਆ ਗਿਆ ਹੈ ਕਿ ਇਕੋ ਟੀਕੇ ਜਾਂ ਸੂਈ ਸਾਂਝੀ ਕਰਨ ਕਾਰਨ ਲੋਕ ਇਨ੍ਹਾਂ ਸਬੰਧਿਤ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਜੇਲਾਂ ਵਿਚ ਇਨ੍ਹਾਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਜਿਗਰ ਦੀਆਂ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

1,57,744 ਕੈਦੀ ਅਤੇ ਹਵਾਲਾਤੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ

ਇਹ ਗੱਲ ਸਾਹਮਣੇ ਆਈ ਹੈ ਕਿ ਜੇਲਾਂ ਵਿਚ ਬੰਦ ਕੈਦੀ ਅਤੇ ਹਵਾਲਾਤੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਇਥੇ 1,57,744 ਕੈਦੀ ਅਤੇ ਹਵਾਲਾਤੀ ਹਨ ਜੋ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹਨ।

(For more Punjabi news apart from Shortage of medical staff in jails of Punjab and Haryana, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement