ਡਾ. ਬੀ. ਆਰ. ਅੰਬਦੇਕਰ ਦੇ ਬੁੱਤ ਨੂੰ ਖੰਡਿਤ ਕਰਨ ਦੇ ਮਾਮਲੇ 'ਚ ਸੁਨੀਲ ਜਾਖੜ ਦਾ ਵੱਡਾ ਬਿਆਨ
Published : Jan 30, 2025, 3:39 pm IST
Updated : Jan 30, 2025, 3:42 pm IST
SHARE ARTICLE
Dr. B. R. Ambedkar's big statement on the matter of vandalizing the statue
Dr. B. R. Ambedkar's big statement on the matter of vandalizing the statue

'ਡਾ. ਅੰਬਦੇਕਰ ਦੇ ਬੁੱਤ ਦਾ ਅਪਮਾਨ ਕਰਨ ਵਾਲਿਆਂ ਦਾ ਹੋਣਾ ਚਾਹੀਦਾ ਹੈ ਪਰਦਾਫਾਸ਼'

ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਡਾ. ਅੰਬੇਦਕਰ ਦੇ ਬੁੱਤ 'ਤੇ ਚੜ੍ਹਨ ਅਤੇ ਭੰਨਤੋੜ ਕਰਨ ਦੀ ਘਟਨਾ 'ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਨੂੰ ਨਫ਼ਰਤ ਦੀ ਅੱਗ ਵਿੱਚ ਧਕਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਜਾਖੜ ਨੇ ਕਿਹਾ ਕਿ ਬਾਬਾ ਸਾਹਿਬ ਕਿਸੇ ਵਿਸ਼ੇਸ਼ ਵਰਗ ਜਾਂ ਜਾਤੀ ਤੱਕ ਸੀਮਤ ਨਹੀਂ ਸਗੋਂ ਪੂਰੇ ਭਾਰਤ ਦੇ 140 ਕਰੋੜ ਨਾਗਰਿਕਾਂ ਦੇ ਸਤਿਕਾਰ ਦੇ ਹੱਕਦਾਰ ਹਨ। ਉਨ੍ਹਾਂ ਨੇ ਨਾ ਸਿਰਫ਼ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸਗੋਂ ਗਰੀਬੀ ਨਾਲ ਜੂਝ ਰਹੇ ਲੋਕ ਲੱਖਾਂ ਪਰਿਵਾਰਾਂ ਦੇ ਹਿੱਤਾਂ ਨੂੰ ਸਰਵਉੱਚ ਮੰਨਿਆ ਸੀ। ਉਹਨਾਂ ਨੂੰ ਕਿਸੇ ਖਾਸ ਵਰਗ ਜਾਂ ਰਾਜਨੀਤਿਕ ਪਾਰਟੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ |

ਪ੍ਰਦੇਸ਼ ਭਾਜਪਾ ਪ੍ਰਧਾਨ ਨੇ ਕਿਹਾ ਕਿ ਅੰਮ੍ਰਿਤਸਰ ਦੀ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਨੂੰ ਸਿਰਫ਼ ਇੱਕ ਵਿਅਕਤੀ ਨਾਲ ਜੋੜ ਕੇ ਦਬਾਇਆ ਨਹੀਂ ਜਾ ਸਕਦਾ। ਲੋਕ ਇਹ ਨਹੀਂ ਭੁੱਲੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਚੋਣਾਂ ਜਿੱਤਣ ਲਈ ਕੱਟੜਪੰਥੀ ਵਰਗ ਦੀ ਮਦਦ ਮੰਗੀ ਸੀ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅੱਤਵਾਦ ਦਾ ਸਮਰਥਨ ਕਰਨ ਵਾਲੇ ਪਰਿਵਾਰ ਦੇ ਮਹਿਮਾਨ ਬਣੇ ਸਨ। ਅਜਿਹੀ ਕੱਟੜਪੰਥੀ ਸੋਚ ਵਾਲੇ ਲੋਕ ਹੁਣ ਅੰਮ੍ਰਿਤਸਰ ਨੂੰ ਕੇਂਦਰ ਬਿੰਦੂ ਮੰਨ ਕੇ ਕੋਝੇ ਕਦਮ ਚੁੱਕਣ ਵਿੱਚ ਲੱਗੇ ਹੋਏ ਹਨ ਤਾਂ ਜੋ ਪੰਜਾਬ ਵਿੱਚ ਡਰ ਅਤੇ ਨਫ਼ਰਤ ਦਾ ਮਾਹੌਲ ਪੈਦਾ ਕੀਤਾ ਜਾ ਸਕੇ।

 ਵਿਦੇਸ਼ਾਂ ਵਿੱਚ ਬੈਠੇ ਆਪਣੇ ਮਾਲਕਾਂ ਦੇ ਇਸ਼ਾਰੇ 'ਤੇ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਪਵਿੱਤਰ ਧਰਤੀ ਪੰਜਾਬ ਦੇ ਮਾਹੌਲ ਨੂੰ ਪ੍ਰਦੂਸ਼ਿਤ ਕਰਨ ਦਾ ਕੋਈ ਵੀ ਮੌਕਾ ਨਹੀਂ ਗੁਆਉਣਾ ਚਾਹੁੰਦੇ। ਉਹ ਹਰ ਮਾੜੀ ਘਟਨਾ ਦੀ ਜ਼ਿੰਮੇਵਾਰੀ ਵੀ ਲੈਂਦੇ ਹਨ ਪਰ ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਕੋਈ ਦਿਲਚਸਪੀ ਨਹੀਂ। ਸਾਰੀ ਪੰਜਾਬ ਸਰਕਾਰ ਦਿੱਲੀ ਵਿੱਚ ਆਪਣਾ ਤਖਤ ਬਚਾਉਣ ਲਈ ਉੱਥੇ ਡੇਰਾ ਲਾਈ ਬੈਠੀ ਹੈ। ਅਜਿਹੇ ਮਾਹੌਲ ਵਿੱਚ ਬਾਬਾ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਮਾੜੇ ਤੱਤਾਂ ਨੂੰ ਨੱਥ ਪਾਉਣ ਦੀ ਲੋੜ ਹੈ ਜੋ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਨੁਕਸਾਨ ਪਹੁੰਚਾ ਰਹੇ ਹਨ।|

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement