Amritsar News : ਸੌਦਾ ਸਾਧ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ’ਤੇ ਗਿਆਨੀ ਰਘਬੀਰ ਸਿੰਘ ਨੇ ਤਿੱਖਾ ਪ੍ਰਤੀਕਰਮ

By : BALJINDERK

Published : Jan 30, 2025, 6:05 pm IST
Updated : Jan 30, 2025, 6:05 pm IST
SHARE ARTICLE
Giani Raghbir Singh
Giani Raghbir Singh

Amritsar News : ਸਰਕਾਰ 30-30 ਸਾਲਾਂ ਤੋਂ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ’ਤੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀ

Amritsar News in Punjabi : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਸੌਦਾ ਸਾਧ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖ਼ਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੌਦਾ ਸਾਧ ਨੂੰ ਸਰਕਾਰ ਵਲੋਂ ਆਪਣੇ ਰਾਜਨੀਤਕ ਹਿਤਾਂ ਲਈ ਵਾਰ-ਵਾਰ ਰਿਹਾਅ ਕਰ ਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ’ਚ ਨਜ਼ਰਬੰਦ ਹਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਸਰਕਾਰ ਸਾਫ਼ ਮੁਨਕਰ ਹੋ ਰਹੀ ਹੈ ਅਤੇ ਦੂਜੇ ਪਾਸੇ ਆਪਣੀਆਂ ਸਾਧਵੀਆਂ ਨਾਲ ਜ਼ਬਰ-ਜਨਾਹ ਅਤੇ ਕਤਲ ਵਰਗੇ ਸੰਗੀਨ ਅਪਰਾਧਾਂ ਲਈ ਸਜ਼ਾ ਯਾਫਤਾ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦੇਣੀ ਦੇਸ਼ ਦੀ ਜਮਹੂਰੀਅਤ ਲਈ ਵੀ ਸਵਾਲ ਖੜ੍ਹੇ ਕਰਦੀ ਹੈ।

ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕੀਤਾ ਜਾਣ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ, ਜੋ ਕਿ ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਆਜ਼ਾਦ ਹੋਏ ਭਾਰਤ ਦੀ ਜਮਹੂਰੀਅਤ ਲਈ ਸ਼ਰਮਨਾਕ ਹੈ।

(For more news apart from  Giani Raghbir Singh gave sharp reaction parole given by government to Sauda Sadh News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement