
'ਛਾਪੇਮਾਰੀ ਦੌਰਾਨ ਕੁਝ ਨਹੀਂ ਮਿਲਿਆ ਅਤੇ ਖ਼ਾਲੀ ਹੱਥ ਪਰਤੀ ਹੈ ਟੀਮ'
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਹਮੇਸ਼ਾ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਕੁਝ ਵੀ ਕਰ ਸਕਦੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿੱਲੀ ਪੁਲਿਸ ਨਾਲ ਮਿਲ ਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਛਾਪੇਮਾਰੀ ਅਤਿ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਪੱਕਾ ਹੈ। ਇਸ ਲਈ ਬੀਜੇਪੀ ਅਤੇ ਕਾਂਗਰਸ ਨੂੰ ਫਿਕਰ ਲੱਗਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈਕਿ ਛਾਪੇਮਾਰੀ ਵਿਚੋਂ ਕੁਝ ਨਹੀਂ ਮਿਲਿਆ ਖਾਲੀ ਹੱਥ ਪਰਤੀ ਹੈ ਛਾਪੇਮਾਰੀ ਕਰਨ ਵਾਲੀ ਟੀਮ।
ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਲੋਕ ਹਮੇਸ਼ਾ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ।
ਉਨ੍ਹਾਂ ਨੇ ਕਿਹਾ ਹੈ ਕਿ ਇਹ ਸਾਰਾ ਕੁਝ ਭਗਵੰਤ ਮਾਨ ਦਾ ਅਕਸ ਖਰਾਬ ਕਰਨ ਲਈ ਕਰ ਰਹੀਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿੱਤਾ ਲਈ ਲੜਨ ਵਾਲੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀਆ ਦਿੱਤੀਆਂ ਸ਼ਿਕਾਇਤਾਂ ਉੱਤੇ ਕਦੇ ਵੀ ਕਾਰਵਾਈ ਨਹੀ ਹੋਈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇੱਕ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਅਜਿਹੀਆਂ ਕਾਰਵਾਈਆਂ ਤੋਂ ਗੰਦੀ ਰਾਜਨੀਤੀ ਦਾ ਬੂ ਆਉਂਦੀ ਹੈ। ਅਜਿਹੇ ਛਾਪੇ ਮਾਰਨ ਤੋਂ ਪਹਿਲਾਂ ਚੋਣ ਕਮਿਸ਼ਨ ਨੂੰ ਭਾਜਪਾ ਆਗੂਆਂ ਵੱਲੋਂ ਖੁੱਲ੍ਹੇਆਮ ਪੈਸੇ ਵੰਡਣ ਦਾ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਤੰਤਰ ਬਚਾਉਣ ਲਈ ਸਾਨੂੰ ਇਕੱਠੇ ਹੋਣਾ ਚਾਹੀਦਾ ਹੈ।