Khanuri Border News : ਖਨੌਰੀ ਕਿਸਾਨ ਮੋਰਚੇ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ, ਡੱਲੇਵਾਲ ਜੀ ਦਾ ਮਰਨ ਵਰਤ 66ਵੇਂ ਦਿਨ ਵੀ ਜਾਰੀ

By : BALJINDERK

Published : Jan 30, 2025, 6:33 pm IST
Updated : Jan 30, 2025, 6:33 pm IST
SHARE ARTICLE
ਖਨੌਰੀ ਕਿਸਾਨ ਮੋਰਚੇ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ
ਖਨੌਰੀ ਕਿਸਾਨ ਮੋਰਚੇ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ

Khanuri Border News : ਕੀਰਤਨੀਏ ਜੱਥਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਕੀਤਾ ਨਿਹਾਲ

Khanuri Border News in Punjabi : ਸਰਕਾਰ ਵੱਲੋਂ ਲਿਖ਼ਤ ’ਚ ਮੰਨੀਆਂ ਹੋਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ 26 ਨਵੰਬਰ 2024 ਤੋਂ ਮਰਨ ਵਰਤ ਉੱਪਰ ਬੈਠੇ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਦਾਤਾਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਅੱਜ 66ਵੇਂ ਦਿਨ ਵੀ ਜਾਰੀ ਰਿਹਾ। ਅੱਜ ਖਨੌਰੀ ਕਿਸਾਨ ਮੋਰਚੇ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਉਪਰੰਤ ਕੀਰਤਨੀਏ ਜੱਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

1

ਅੱਜ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਖਨੌਰੀ ਕਿਸਾਨ ਮੋਰਚੇ ਉੱਪਰ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਪਤਾ ਲੈਣ ਲਈ ਪਹੁੰਚੇ। ਸਿੰਘ ਸਾਹਿਬ ਵੱਲੋਂ 66 ਦਿਨ ਤੋਂ ਮਰਨ ਵਰਤ ਉਪਰ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਲਈ ਅਰਦਾਸ ਬੇਨਤੀ ਕੀਤੀ ਗਈ।

ਕਿਸਾਨ ਆਗੂਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਦਿੱਲੀ ਇੱਛਾ ਸੀ ਕਿ ਉਹ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਉਸ ਅਕਾਲ ਪੁਰਖ ਦੇ ਅੱਗੇ ਆਪਣਾ ਸੀਸ ਨਿਵਾਉਂਦੇ ਹੋਏ ਗੁਰੂ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਜਦੋਂ ਮੱਥਾ ਟੇਕਣ ਤੋਂ ਬਾਅਦ ਉਹਨਾਂ ਨੂੰ ਵਾਪਸ ਟਰਾਲੀ ’ਚ ਲਿਆਂਦਾ ਗਿਆ ਤਾਂ ਸਰੀਰਕ ਕਮਜ਼ੋਰੀ ਹੋਣ ਕਾਰਨ ਥੋੜੀ ਜਿਹੀ ਵੀ ਹਲਚਲ ਨਾਂ ਸਹਾਰਦੇ ਹੋਏ ਉਹਨਾਂ ਨੂੰ ਬੁਖ਼ਾਰ ਹੋ ਗਿਆ ਹੈ।

ਕਿਸਾਨ ਆਗੂਆਂ ਕਿਹਾ ਕਿ ਹੱਕੀ ਮੰਗਾਂ ਲਈ 13 ਫਰਵਰੀ 2024 ਤੋਂ ਚੱਲ ਰਹੀ ਮੋਰਚੇ ਦੇ ਬਾਰਡਰਾਂ ਉੱਪਰ ਇੱਕ ਸਾਲ ਪੂਰਾ ਹੋਣ ’ਤੇ 11 ਫਰਵਰੀ ਨੂੰ ਰਤਨਪੁਰਾ ਕਿਸਾਨ ਮੋਰਚੇ ਉੱਪਰ, 12 ਫਰਵਰੀ ਨੂੰ ਖਨੌਰੀ ਕਿਸਾਨ ਮੋਰਚੇ ਉੱਪਰ ਅਤੇ 13 ਫਰਵਰੀ ਨੂੰ ਸ਼ੰਭੂ ਕਿਸਾਨ ਮੋਰਚੇ ਉੱਪਰ ਹੋਣ ਵਾਲੀਆਂ ਕਿਸਾਨ ਮਹਾਂ ਪੰਚਾਇਤਾਂ ਵਿੱਚ ਪੂਰੇ ਦੇਸ਼ ਤੋਂ ਲੱਖਾਂ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਜਿਸ ਸਬੰਧੀ ਦੇਸ਼ ਭਰ ’ਚ ਪਿੰਡ ਪਿੰਡ ਮੀਟਿੰਗਾਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

(For more news apart from Indulgence Sri Akhand Path Sahib ji Khanuri Kisan Morche, Dallewal death fast continues on 66th day News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement