
Punjab News : ਕਿਹਾ - ਅੱਜ ਮੈਨੂੰ ਇੰਨੀ ਖ਼ੁਸ਼ੀ ਹੈ ਕਿ ਜਿਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ, ਬੀਜੇਪੀ ਨੇ ਰਾਜਧਾਨੀ ਚੰਡੀਗੜ੍ਹ ਜਿੱਤ ਲਈ ਹੈ
Punjab News in Punjabi : ਚੰਡੀਗੜ੍ਹ ਮੇਅਰ ਦੀ ਚੋਣ ਜਿੱਤਣ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਬੀਬੀ ਹਰਪ੍ਰੀਤ ਕੌਰ ਬਬਲਾ ਨੂੰ ਵਧਾਈ ਦਿੱਤੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਅੱਜ ਮੈਨੂੰ ਇੰਨੀ ਖ਼ੁਸ਼ੀ ਹੈ ਕਿ ਬੀਜੇਪੀ ਨੇ ਰਾਜਧਾਨੀ ਚੰਡੀਗੜ੍ਹ ਜਿੱਤ ਲਈ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਬੀਬੀ ਹਰਪ੍ਰੀਤ ਕੌਰ ਬਬਲਾ ਅਤੇ ਉਨ੍ਹਾਂ ਦੇ ਪਰਿਵਾਰ, ਸਾਰੇ ਕੌਂਸਲਰਾਂ ਦੀ ਜਿੱਤ ਹੈ। ਇਸ ਜਿੱਤ ਦੀ ਸਭ ਤੋਂ ਵੱਡੀ ਖ਼ੁਸ਼ੀ ਪੰਜਾਬ ਨੂੰ ਹੈ। ਚੰਡੀਗੜ੍ਹ ’ਚ ਬੀਜੇਪੀ ਜਿਹੜੀ ਅੱਜ ਜਿੱਤ ਹੋਈ ਹੈ ਉਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਬੀਬੀ ਹਰਪ੍ਰੀਤ ਕੌਰ ਬਬਲਾ ਪਰਿਵਾਰ ਨਾਲ ਸਾਡੇ 30 ਸਾਲਾਂ ਤੋਂ ਸਬੰਧ ਹਨ।
(For more news apart from Union Minister State Ravneet Bittu congratulated Babla on winning Chandigarh Mayor election News in Punjabi, stay tuned to Rozana Spokesman)