ਕਾਂਗਰਸ ਨੇ ਦਾਖਾ ਵਿੱਚ ਵਿਸ਼ਾਲ ਰੈਲੀ ਕਰਕੇ ਚੋਣਾਂ ਦੀ ਜੰਗ ਦਾ ਬਿਗੁਲ ਫੂਕਿਆ
Published : Jan 30, 2026, 7:53 pm IST
Updated : Jan 30, 2026, 7:53 pm IST
SHARE ARTICLE
Congress holds massive rally in Dakha, sounds the trumpet of election war
Congress holds massive rally in Dakha, sounds the trumpet of election war

ਦਾਖਾ ਅਤੇ ਰਾਏਕੋਟ ਵਿੱਚ “ਮਨਰੇਗਾ ਬਚਾਓ” ਵਿਸ਼ਾਲ ਰੈਲੀਆਂ ਵਿੱਚ ਹਜ਼ਾਰਾਂ ਲੋਕਾਂ ਨੇ ਕੀਤੀ ਸ਼ਮੂਲੀਅਤ

ਦਾਖਾ (ਲੁਧਿਆਣਾ): ਪੰਜਾਬ ਕਾਂਗਰਸ ਨੇ ਅੱਜ ਇੱਥੇ ਦਾਖਾ ਵਿੱਚ ਵਿਸ਼ਾਲ “ਮਨਰੇਗਾ ਬਚਾਓ” ਮਹਾ ਰੈਲੀ ਰਾਹੀਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣੀ ਬਿਗੁਲ ਫੂਕ ਦਿੱਤਾ। ਇਸ ਤੋਂ ਇਲਾਵਾ, ਬਾਅਦ ਵਿੱਚ ਰਾਏਕੋਟ ਵਿੱਚ ਵੀ ਇੱਕ ਪ੍ਰਭਾਵਸ਼ਾਲੀ ਰੈਲੀ ਕਰਵਾਈ ਗਈ।

ਇਨ੍ਹਾਂ ਰੈਲੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਮਨਰੇਗਾ ਮਜ਼ਦੂਰਾਂ ਸਮੇਤ ਲੋਕ ਸ਼ਾਮਲ ਹੋਏ। ਰੈਲੀਆਂ ਨੂੰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ।

ਇਸ ਦੌਰਾਨ ਬੁਲਾਰਿਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਗਰੀਬ ਲੋਕਾਂ ਦਾ ਰੋਜ਼ਗਾਰ ਖੋਹਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ। ਜਦਕਿ ਪੰਜਾਬ ਦੀ ਆਪ ਸਰਕਾਰ ਨੂੰ ਇਸ ਸਬੰਧੀ ਸਥਾਨਕ ਪੱਧਰ ’ਤੇ ਕੋਈ ਢੁਕਵੇਂ ਕਦਮ ਨਾ ਚੁੱਕਣ ਲਈ ਵੀ ਘੇਰਿਆ।

ਆਗੂਆਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਉੱਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ, ਕਿਹਾ ਕਿ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਪੰਜਾਬ ਪੁਲਿਸ ਉਨ੍ਹਾਂ ਨਾਲ ਮਿਲੀ ਹੋਈ ਹੈ।

ਕਾਂਗਰਸ ਆਗੂਆਂ ਨੇ ਸੂਬਾ ਕਾਂਗਰਸ ਜਨਰਲ ਸਕੱਤਰ ਸੰਗਠਨ ਅਤੇ ਦਾਖਾ ਹਲਕੇ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਰੈਲੀ ਦੇ ਸ਼ਾਨਦਾਰ ਪ੍ਰਬੰਧਾਂ ਲਈ ਖ਼ਾਸ ਤੌਰ ’ਤੇ ਸ਼ਲਾਘਾ ਕੀਤੀ।

ਇਸ ਮੌਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ, ਭੂਪੇਸ਼ ਬਘੇਲ ਨੇ ਵਾਅਦਾ ਕੀਤਾ ਕਿ ਕਾਂਗਰਸ ਹਰ ਹਾਲਤ ਵਿੱਚ ਮਨਰੇਗਾ ਮੁੜ ਲਾਗੂ ਕਰਵਾਏਗੀ। ਉਨ੍ਹਾਂ ਭਰੋਸਾ ਜਤਾਇਆ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਮਜ਼ਦੂਰਾਂ ਦੇ ਹੱਕ ਤੇ ਰੋਜ਼ਗਾਰ ਮੁੜ ਬਹਾਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਣ ਲਈ ਮਜਬੂਰ ਕਰੇਗੀ ਅਤੇ ਮਨਰੇਗਾ ਨੂੰ ਵੀ ਉਸੇ ਤਰ੍ਹਾਂ ਮੁੜ ਲਾਗੂ ਕਰਵਾਏਗੀ, ਜਿਵੇਂ ਇਨ੍ਹਾਂ ਨੂੰ ਤਿੰਨ ਵਿਵਾਦਿਤ ਖੇਤੀ ਕਾਨੂੰਨ ਵਾਪਸ ਲੈਣ ਪਏ ਸਨ।

ਬਘੇਲ ਨੇ ਕਿਹਾ ਕਿ ਜਦੋਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਨਗੇ, ਤਾਂ ਮਨਰੇਗਾ ਪੂਰੀ ਤਰ੍ਹਾਂ ਮੁੜ ਲਾਗੂ ਕੀਤੀ ਜਾਵੇਗੀ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਗਰੀਬਾਂ ਦਾ ਰੋਜ਼ਗਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਨੇ ਗਰੀਬ ਅਤੇ ਹਾਸ਼ੀਏ ’ਤੇ ਰਹਿੰਦੇ ਲੋਕਾਂ ਨੂੰ ਰੋਜ਼ਗਾਰ ਦੇਣ ਲਈ ਇਹ ਕਾਨੂੰਨ ਲਾਗੂ ਕੀਤਾ ਸੀ।

ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੀ ਆਪ ਸਰਕਾਰ ਨੂੰ ਵੀ ਘੇਰਦਿਆਂ, ਕਿਹਾ ਕਿ ਉਹ ਇਸ ਮਾਮਲੇ ’ਤੇ ਸਿਰਫ਼ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਮਨਰੇਗਾ ਦੇ ਲਾਗੂ ਕਰਨ ਵਿੱਚ ਪੰਜਾਬ ਦੀ ਆਪ ਸਰਕਾਰ ਸਭ ਤੋਂ ਕਮਜ਼ੋਰ ਸਾਬਤ ਹੋਈ ਹੈ ਅਤੇ ਲਾਜ਼ਮੀ ਰੋਜ਼ਗਾਰ ਦਾ ਲਾਭ 12 ਫੀਸਦੀ ਲੋਕਾਂ ਤੱਕ ਵੀ ਨਹੀਂ ਪਹੁੰਚਿਆ।

ਵੜਿੰਗ ਨੇ ਖ਼ਾਸ ਕਰਕੇ ਮਹਿਲਾਵਾਂ ਨੂੰ ਆਪ ਦੇ ਲੁਭਾਉਣੇ ਐਲਾਨਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ, ਜਿਕਰ ਕੀਤਾ ਕਿ ਉਨ੍ਹਾਂ ਨਾਲ ਮਹੀਨੇ ਦੇ 1000 ਰੁਪਏ ਦੇ ਵਾਅਦੇ ਦੇ ਨਾਂ ’ਤੇ ਧੋਖਾ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਉੱਤੇ ਜਵਾਨਾਂ ਅਤੇ ਕਿਸਾਨਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਫੌਜ ਵਿੱਚ ਭਰਤੀ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ, ਦੂਜੇ ਧਿਰ ਕਿਸਾਨਾਂ ’ਤੇ ਕਾਲੇ ਕਾਨੂੰਨ ਲਾਗੂ ਕੀਤੇ ਗਏ ਅਤੇ ਹੁਣ ਮਨਰੇਗਾ ਮਜ਼ਦੂਰਾਂ ਨੂੰ ਰੋਜ਼ਗਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ।

ਬਾਜਵਾ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਵੱਲੋਂ ਮਨਰੇਗਾ ਦੇ 90 ਫੀਸਦੀ ਖਰਚੇ ਅਤੇ ਸੂਬੇ ਵੱਲੋਂ ਕੇਵਲ 10 ਫੀਸਦੀ ਖਰਚਾ ਕੀਤਾ ਜਾਂਦਾ ਸੀ, ਤਾਂ ਵੀ ਪੰਜਾਬ ਸਰਕਾਰ ਇਹ ਛੋਟਾ ਹਿੱਸਾ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਨੇ ਮਨਰੇਗਾ ’ਤੇ ਸੱਦੇ ਗਏ ਸਪੈਸ਼ਲ ਸੈਸ਼ਨ ਦਾ ਜਿਕਰ ਕਰਦਿਆਂ, ਕਿਹਾ ਕਿ ਇਸਦਾ ਕੋਈ ਨਤੀਜਾ ਨਹੀਂ ਨਿਕਲਿਆ।

ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੇ ਮਾਮਲੇ ’ਤੇ ਆਪ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਭ ਤੋਂ ਭ੍ਰਿਸ਼ਟ ਅਤੇ ਡਰਪੋਕ ਮੁੱਖ ਮੰਤਰੀ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਗੈਂਗਸਟਰਾਂ ਦੇ ਨਾਲ ਮਿਲੀ ਹੋਈ ਹੈ।

ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਨਰੇਗਾ ਮੁੜ ਲਾਗੂ ਕਰਨ ਦੀ ਮੰਗ ਕਰਦਿਆਂ, ਕਿਹਾ ਕਿ ਭਾਜਪਾ ਸਰਕਾਰ ਨੇ ਗਰੀਬ ਅਤੇ ਪਿਛੜੇ ਵਰਗਾਂ ਦਾ ਕੰਮ ਕਰਨ ਦਾ ਹੱਕ ਖੋਹ ਲਿਆ ਹੈ, ਜਿਸਨੂੰ ਹਰ ਹਾਲਤ ਵਿੱਚ ਮੁੜ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਏਆਈਸੀਸੀ ਸਕੱਤਰ ਰਵਿੰਦਰ ਦਲਵੀ, ਸੰਸਦ ਮੈਂਬਰ ਡਾ. ਅਮਰ ਸਿੰਘ, ਜਸਬੀਰ ਸਿੰਘ ਡਿੰਪਾ, ਗੁਰਕੀਰਤ ਸਿੰਘ ਕੋਟਲੀ, ਪਵਨ ਆਦੀਆ, ਸਿਮਰਜੀਤ ਸਿੰਘ ਬੈਂਸ, ਬਲਬੀਰ ਸਿੰਘ ਸਿੱਧੂ, ਹਰਦਿਆਲ ਸਿੰਘ ਕੰਬੋਜ, ਗੁਰਪ੍ਰੀਤ ਸਿੰਘ ਕਾਂਗੜ, ਕੈਪਟਨ ਸੰਦੀਪ ਸੰਧੂ, ਸੰਤੋਖ ਸਿੰਘ ਭਲਾਈਪੁਰ, ਕਾਕਾ ਰਣਦੀਪ ਸਿੰਘ ਨਾਭਾ, ਅਨਿਲ ਜੋਸ਼ੀ, ਮਲਕੀਅਤ ਸਿੰਘ ਦਾਖਾ, ਜੱਸੀ ਖੰਗੂੜਾ, ਪਵਨ ਦੀਵਾਨ, ਕੁਲਬੀਰ ਸਿੰਘ ਜੀਰਾ, ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ, ਸੁਖਪਾਲ ਸਿੰਘ ਖਹਿਰਾ, ਜਗਤਾਰ ਸਿੰਘ ਹਿੱਸੋਵਾਲ, ਇੰਦੂ ਬਾਲਾ, ਜਿਲ੍ਹਾ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਦਲਵੀਰ ਸਿੰਘ ਗੋਲਡੀ, ਰੂਪਿੰਦਰ ਸਿੰਘ ਰੂਬੀ ਗਿੱਲ, ਵਿਕਰਮ ਬਾਜਵਾ, ਸਾਧੂ ਸਿੰਘ ਧਰਮਸੋਤ, ਵਿਜੈ ਇੰਦਰ ਸਿੰਘ, ਕੁਲਜੀਤ ਸਿੰਘ ਨਾਗਰਾ, ਲਖਬੀਰ ਸਿੰਘ ਲੱਖਾ, ਕਾਮਿਲ ਅਮਰ ਸਿੰਘ, ਕਮਲ ਧਾਲੀਵਾਲ, ਸੁਮਿਤ ਸਿੰਘ, ਸੁਰਿੰਦਰ ਰਾਮਗੜ੍ਹ ਆਦਿ ਆਗੂ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement