ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ 1 ਫਰਵਰੀ ਤੱਕ ਪਾਬੰਦੀਆਂ ਲਾਗੂ
ਜਲੰਧਰ: ਜਲੰਧਰ ਜ਼ਿਲ੍ਹੇ ਵਿੱਚ 30 ਜਨਵਰੀ, 2026 ਤੋਂ 1 ਫਰਵਰੀ, 2026 ਤੱਕ 'ਨੋ-ਫਲਾਈ ਜ਼ੋਨ' ਘੋਸ਼ਿਤ ਕੀਤਾ ਗਿਆ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ।
ਇਨ੍ਹਾਂ ਹੁਕਮਾਂ ਅਨੁਸਾਰ, ਜਲੰਧਰ ਜ਼ਿਲ੍ਹੇ ਦੀ ਸੀਮਾ ਦੇ ਅੰਦਰ ਕਿਸੇ ਵੀ ਕਿਸਮ ਦੇ ਸਿਵਲ ਰਿਮੋਟ/ਪਾਇਲਟ ਏਅਰਕ੍ਰਾਫਟ ਸਿਸਟਮ, ਡਰੋਨ ਜਾਂ ਹੈਲੀਕਾਪਟਰ ਨੂੰ ਉਡਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ 30 ਜਨਵਰੀ, 2026 ਤੋਂ ਲਾਗੂ ਹੋਵੇਗੀ ਅਤੇ 1 ਫਰਵਰੀ, 2026 ਤੱਕ ਲਾਗੂ ਰਹੇਗੀ।
