
ਪੰਜਾਬ ਮੰਤਰੀ ਮੰਡਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ, ਰਾਜਮਾਤਾ ਮਹਿੰਦਰ ਕੌਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਚੰਡੀਗੜ੍ਹ, 4 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਮੰਤਰੀ ਮੰਡਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ, ਰਾਜਮਾਤਾ ਮਹਿੰਦਰ ਕੌਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਰਾਜਮਾਤਾ ਦੇ ਸਤਿਕਾਰ ਲਈ ਤੋ ਮਿੰਟ ਮੌਨ ਰਖਿਆ ਜੋ ਲੰਮੀ ਬੀਮਾਰੀ ਤੋਂ ਬਾਅਦ 24 ਜੁਲਾਈ ਨੂੰ ਵਿਛੋੜਾ ਦੇ ਗਏ ਸਨ। ਮੰਤਰੀ ਮੰਡਲ ਵਲੋਂ ਆਮ ਸਹਿਮਤੀ ਨਾਲ ਪ੍ਰਵਾਨ ਕੀਤੇ ਗਏ ਇਕ ਮਤੇ ਵਿਚ ਰਾਜਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਨੂੰ ਇਕ ਉਘੀ ਸ਼ਖ਼ਸੀਅਤ ਦਸਿਆ ਗਿਆ ਹੈ ਜਿਨ੍ਹਾਂ ਵਲੋਂ ਦੱਬੇ ਕੁਚਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪਾਇਆ ਯੋਗਦਾਨ ਹਮੇਸ਼ਾ ਯਾਦ ਰਖਿਆ ਜਾਵੇਗਾ। ਉਨ੍ਹਾਂ ਦਾ ਮਿਸਾਲੀ ਯੋਗਦਾਨ ਔਰਤਾਂ ਦੇ ਸਸ਼ਕਤੀਕਰਨ, ਬੱਚਿਆਂ ਵਿਚ ਸਿਖਿਆ ਦਾ ਪਸਾਰ ਕਰਨ ਅਤੇ ਸਮਾਜ ਦੇ ਗ਼ਰੀਬ ਵਰਗਾਂ ਨੂੰ ਮੁਸ਼ਕਲ ਵੇਲੇ ਦਿਤੀ ਗਈ ਸਹਾਇਤਾ ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ ਅਤੇ ਇਹ ਮੌਜੂਦਾ ਸਮੇਂ ਦੇ ਆਗੂਆਂ ਲਈ ਪ੍ਰੇਰਨਾ ਦਾ ਸਰੋਤ ਹੋਵੇਗਾ।