ਜਸਟਿਸ ਨਾਰੰਗ ਕਮਿਸ਼ਨ ਦੀ ਰਿਪੋਰਟ 'ਚ ਰਾਣਾ ਗੁਰਜੀਤ ਨੂੰ ਕਲੀਨ ਚਿੱਟ
Published : Mar 30, 2018, 10:07 am IST
Updated : Mar 30, 2018, 10:07 am IST
SHARE ARTICLE
Clean Chit to Rana Gurjit
Clean Chit to Rana Gurjit

ਸਾਬਕਾ ਕਾਂਗਰਸ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੀ ਗਈ ਜਸਟਿਸ ਜੇ. ਐੱਸ. ਨਾਰੰਗ ਕਮਿਸ਼ਨ ਦੀ ਰਿਪੋਰਟ 'ਚ ਕਲੀਨ ਚਿੱਟ ਦਿਤੀ ਗਈ ਹੈ।

ਚੰਡੀਗੜ੍ਹ : ਸਾਬਕਾ ਕਾਂਗਰਸ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੀ ਗਈ ਜਸਟਿਸ ਜੇ. ਐੱਸ. ਨਾਰੰਗ ਕਮਿਸ਼ਨ ਦੀ ਰਿਪੋਰਟ 'ਚ ਕਲੀਨ ਚਿੱਟ ਦਿਤੀ ਗਈ ਹੈ। ਇਸ ਰਿਪੋਰਟ ਨੂੰ ਭਾਵੇਂ ਜਨਤਕ ਨਹੀਂ ਕੀਤਾ ਗਿਆ ਹੈ ਪਰ ਰਿਪੋਰਟ 'ਚ ਰਾਣਾ ਗੁਰਜੀਤ ਸਿੰਘ ਨੂੰ ਕਲੀਨ ਚਿੱਟ ਦਿਤੇ ਜਾਣ ਦੀ ਜਾਣਕਾਰੀ ਮਿਲੀ ਹੈ। 

Clean Chit to Rana GurjitClean Chit to Rana Gurjit

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਤ ਖਣਨ ਮਾਮਲੇ 'ਚ ਰਾਣਾ ਗੁਰਜੀਤ ਦਾ ਨਾਂ ਆਉਣ ਤੋਂ ਬਾਅਦ ਜਸਟਿਸ ਨਾਰੰਗ ਦੀ ਪ੍ਰਧਾਨਗੀ 'ਚ ਇਕ ਮੈਂਬਰੀ ਕਮਿਸ਼ਨ ਦਾ ਗਠਨ ਕੀਤਾ ਸੀ। ਕਮਿਸ਼ਨ ਨੇ 7 ਮਹੀਨੇ ਬਾਅਦ ਆਪਣੀ ਰਿਪੋਰਟ ਪੇਸ਼ ਕੀਤੀ ਹੈ। ਰੇਤ ਖੱਡਾਂ ਦੀ ਨੀਲਾਮੀ ਤੋਂ ਬਾਅਦ ਪੰਜਾਬ ਵਿਚ ਲੰਬੇ ਸਮੇਂ ਤਕ ਸਿਆਸੀ ਮਾਹੌਲ 'ਚ ਗਰਮੀ ਛਾਈ ਰਹੀ ਸੀ ਅਤੇ ਆਖ਼ਰਕਾਰ ਰਾਣਾ ਗੁਰਜੀਤ ਨੂੰ ਅਪਣੇ ਮੰਤਰੀ ਅਹੁਦੇ ਤੋਂ ਹੱਥ ਧੋਣੇ ਪਏ ਸਨ।

Clean Chit to Rana GurjitClean Chit to Rana Gurjit

ਸਰਕਾਰੀ ਹਲਕਿਆਂ ਨੇ ਦਸਿਆ ਕਿ ਮੁੱਖ ਸਕੱਤਰ ਦੀ ਪ੍ਰਧਾਨਗੀ 'ਚ 3 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਨਾਰੰਗ ਕਮਿਸ਼ਨ ਨੇ ਵਿਵਾਦ ਵਾਲੀਆਂ ਰੇਤ ਖੱਡਾਂ ਦੀ ਨਿਲਾਮੀ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕਮਿਸ਼ਨ ਨੇ ਸੈਦਪੁਰ ਖ਼ੁਰਦ ਅਤੇ ਮਹਿੰਦੀਪੁਰ (ਨਵਾਂ ਸ਼ਹਿਰ) ਜ਼ਿਲ੍ਹਿਆਂ ਦੀਆਂ ਰੇਤ ਖੱਡਾਂ ਦੀ ਨਿਲਾਮੀ ਨੂੰ ਰੱਦ ਕਰਨ ਦੀ ਗੱਲ ਆਖੀ ਹੈ।

Clean Chit to Rana GurjitClean Chit to Rana Gurjit

ਨਾਰੰਗ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਸਰਕਾਰ ਨੇ ਮੌਜੂਦਾ ਵਿਧਾਨ ਸਭਾ ਸੈਸ਼ਨ 'ਚ ਹੀ ਵਿਧਾਨ ਸਭਾ 'ਚ ਪੇਸ਼ ਕਰਨ ਦੀ ਗੱਲ ਆਖੀ ਸੀ ਅਤੇ ਸਦਨ ਦੇ ਆਖ਼ਰੀ ਦਿਨ ਇਸ ਨੂੰ ਵਿਧਾਨ ਸਭਾ ਵਿਚ ਪੇਸ਼ ਕਰ ਦਿੱਤਾ ਗਿਆ। ਰਾਣਾ ਨੂੰ ਹੁਣ ਨਾਰੰਗ ਕਮਿਸ਼ਨ ਦੀ ਰਿਪੋਰਟ ਵਿਚ ਕਲੀਨ ਚਿੱਟ ਮਿਲ ਜਾਣ ਤੋਂ ਬਾਅਦ ਸਰਕਾਰ ਨੇ ਵੀ ਸੁੱਖ ਦਾ ਸਾਹ ਲਿਆ ਹੈ। ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਬਹਾਦਰ ਅਤੇ ਕੁਲਵਿੰਦਰ ਪਾਲ ਨੇ ਸਾਬਕਾ ਮੰਤਰੀ ਵਲੋਂ ਨਿਲਾਮੀ ਵਿਚ ਹਿੱਸਾ ਨਹੀਂ ਲਿਆ ਹੈ, ਜਿਵੇਂ ਕਿ ਦੋਸ਼ ਲਗਾਏ ਜਾ ਰਹੇ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement