ਨਵਜੋਤ ਸਿੰਘ ਸਿੱਧੂ ਨੇ ਚਾਰ ਅਧਿਕਾਰੀ ਕੀਤੇ ਮੁਅੱਤਲ
Published : Mar 30, 2018, 5:08 pm IST
Updated : Mar 30, 2018, 5:08 pm IST
SHARE ARTICLE
navjot singh sidhu
navjot singh sidhu

ਜਾਬ ਦੇ ਬਰਨਾਲਾ ਜ਼ਿਲ੍ਹੇ ਵਿਚ ਮਹਾਰਾਜਾ ਅਗਰਸੇਨ ਇਨਕਲੇਵ 'ਚ ਫਲੈਟਾਂ ਦੀ ਉਸਾਰੀ 'ਚ ਗੰਭੀਰ ਵਿੱਤੀ ਊਣਤਾਈਆਂ ਦੇ ਮਾਮਲੇ 'ਤੇ ਸਥਾਨਕ...

ਚੰਡੀਗੜ੍ਹ :  ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿਚ ਮਹਾਰਾਜਾ ਅਗਰਸੇਨ ਇਨਕਲੇਵ 'ਚ ਫਲੈਟਾਂ ਦੀ ਉਸਾਰੀ 'ਚ ਗੰਭੀਰ ਵਿੱਤੀ ਊਣਤਾਈਆਂ ਦੇ ਮਾਮਲੇ 'ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਉਕਤ ਚਾਰ ਅਧਿਕਾਰੀਆਂ ਸਣੇ ਪੰਜ ਨੂੰ ਚਾਰਜਸ਼ੀਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। 

navjot singh sidhunavjot singh sidhu

ਸਰਕਾਰੀ ਬੁਲਾਰੇ ਵਲੋਂ ਦਿਤੀ ਜਾਣਕਾਰੀ ਮੁਤਾਬਕ ਬਰਨਾਲਾ ਸ਼ਹਿਰ ਦੇ ਵਾਸੀਆਂ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵਲੋਂ ਸ਼ਹਿਰ ਵਿਖੇ ਬਣਾਈ ਮਹਾਰਾਜਾ ਅਗਰਸੇਨ ਇਨਕਲੇਵ ਸਕੀਮ ਦੇ ਬਲਾਕ ਬੀ ਦੇ ਐਲ. ਆਈ. ਜੀ. ਫ਼ਲੈਟਾਂ ਦੀ ਉਸਾਰੀ 'ਚ ਘਪਲੇਬਾਜ਼ੀ ਕੀਤੀ ਗਈ ਹੈ। ਵਿਭਾਗ ਵਲੋਂ ਕਰਵਾਈ ਜਾਂਚ ਵਿਚ ਇਹ ਸਾਹਮਣੇ ਆਇਆ ਕਿ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਰ ਕੇ ਬੇਨਿਯਮੀਆਂ ਪਾਈਆਂ ਗਈਆਂ, ਜਿਸ ਕਰ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਵੀ ਹੋਇਆ। ਜਾਂਚ ਵਿਚ ਪਾਇਆ ਗਿਆ ਕਿ ਜਿਹੜਾ ਕੰਮ ਨਹੀਂ ਹੋਇਆ, ਉਸ ਦਾ ਵੀ ਭੁਗਤਾਨ ਕੀਤਾ ਗਿਆ ਹੈ। ਸ਼ਿਕਾਇਤਕਰਤਾ ਵਲੋਂ ਸ਼ਿਕਾਇਤ ਕਰਨ ਤੋਂ ਬਾਅਦ ਅਧਿਕਾਰੀਆਂ ਨੇ ਬੇਨਿਯਮੀਆਂ ਲੁਕਾਉਣ ਲਈ ਭੁਗਤਾਨ ਰੋਕ ਕੇ ਬਿੱਲ ਐਡਜੈਸਟ ਕਰ ਦਿਤੇ। ਸਮਾਂ ਰਹਿੰਦੇ ਫ਼ਲੈਟਾਂ ਦਾ ਕਬਜ਼ਾ ਨਾ ਦੇਣ ਕਾਰਨ ਆਰਥਕ ਨੁਕਸਾਨ ਝੱਲਣਾ ਪਿਆ। ਕੰਮ ਦੀ ਕੁਆਲਟੀ ਮਾੜੀ ਸੀ ਅਤੇ ਕੋਈ ਕੁਆਲਟੀ ਕੰਟਰੋਲ ਦਾ ਪ੍ਰਬੰਧ ਨਹੀਂ ਕੀਤਾ ਗਿਆ।

navjot singh sidhunavjot singh sidhu

ਬੁਲਾਰੇ ਨੇ ਦਸਿਆ ਕਿ ਉਕਤ ਮਾਮਲਿਆਂ ਨੂੰ ਗੰਭੀਰ ਸਮਝਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ 'ਤੇ ਸਖ਼ਤ ਕਾਰਵਾਈ ਕਰਦਿਆਂ ਸਹਾਇਕ ਟਰੱਸਟ ਇੰਜਨੀਅਰ ਬਲਜੀਤ ਸਿੰਘ, ਟਰੱਸਟ ਇੰਜਨੀਅਰ ਸਤਭੂਸ਼ਣ ਸਚਦੇਵਾ, ਕਾਰਜ ਸਾਧਕ ਅਧਿਕਾਰੀ ਜਤਿੰਦਰ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਜੀਵਨ ਬਾਂਸਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਕੀਤੇ ਗਏ। ਇਸ ਤੋਂ ਇਲਾਵਾ ਉਕਤ ਚਾਰ ਅਧਿਕਾਰੀਆਂ ਅਤੇ ਜੂਨੀਅਰ ਇੰਜਨੀਅਰ ਰਾਮ ਸਿੰਘ ਨੂੰ ਧਾਰਾ (8) ਤਹਿਤ ਚਾਰਜਸ਼ੀਟ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਭਾਗ ਦੇ ਕੰਮ ਕਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement