
ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਜੱਗਾ ਸਿੰਘ ਵਾਸੀ ਹਰਬੰਸਪੁਰਾ ਵਜੋਂ ਹੋਈ ਹੈ
ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਦੇ ਪਿੰਡ ਹਰਬੰਸਪੁਰਾ ਵਿਚ ਇਕ ਨੌਜਵਾਨ ਨੇ ਬੀਮਾਰੀ ਤੋਂ ਪਰੇਸ਼ਾਨ ਹੋ ਕੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਜੱਗਾ ਸਿੰਘ ਵਾਸੀ ਹਰਬੰਸਪੁਰਾ ਵਜੋਂ ਹੋਈ ਹੈ। ਇਸ ਦੌਰਾਨ ਮ੍ਰਿਤਕ ਜੱਗਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਮ੍ਰਿਤਕ ਜੱਗਾ ਸਿੰਘ ਪਿਛਲੇ ਸਮੇਂ ਤੋਂ ਬੀਮਾਰੀ ਕਰਕੇ ਪਰੇਸ਼ਾਨ ਰਹਿੰਦਾ ਸੀ।
A young man, worried about the disease, struck the wall in the Bhakra Canal
ਇਸੇ ਪਰੇਸ਼ਾਨੀ ਦੇ ਚੱਲਦਿਆ ਉਸ ਨੇ ਪਿਛਲੇ ਦਿਨੀਂ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ ਸੀ, ਜਿਸ ਦੀ ਲਾਸ਼ ਬੀਤੇ ਦਿਨ ਖਨੋਰੀ ਤੋਂ ਬਰਾਮਦ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਜੱਗਾ ਸਿੰਘ ਦੇ ਪਿਤਾ ਦੀ ਪਿਛਲੇ ਸਾਲ ਮੌਤ ਹੋ ਗਈ ਸੀ।