ਪੀਡੀਏ ਪਾਰਟੀ ਨੇ ਗਾਇਕ ਜੱਸੀ ਜਸਰਾਜ ਨੂੰ ਸੰਗਰੂਰ ਸੀਟ ਤੋਂ ਉਮੀਦਵਾਰ ਐਲਾਨਿਆ
Published : Mar 30, 2019, 3:43 pm IST
Updated : Mar 30, 2019, 3:45 pm IST
SHARE ARTICLE
Jassi Jasraj
Jassi Jasraj

ਆਮ ਆਦਮੀ ਦੇ ਭਗਵੰਤ ਮਾਨ ਨਾਲ ਹੋਵੇਗਾ ਟਾਕਰਾ...

ਚੰਡੀਗੜ੍ਹ : ਪਿਛਲੀਆਂ ਲੋਕ ਸਭਾ ਚੋਣਾਂ ਵਿਚ ਆਪ ਵੱਲੋਂ ਬਠਿੰਡਾ ਚੋਣ ਲੜਨ ਵਾਲੇ ਗਾਇਕ ਜੱਸੀ ਜਸਰਾਜ ਨੂੰ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਪਾਰਟੀ ਨੇ ਸੰਗਰੂਰ ਸੀਟ ਤੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀ ਪ੍ਰੈਸ ਕਾਨਫਰੰਸ ਦੌਰਾਨ ਲੁਧਿਆਣਾ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਇਹ ਐਲਾਨ ਕੀਤਾ।

PDA PDA

ਜੱਸੀ ਜਸਰਾਜ ਨੇ ਪਹਿਲਾਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਬਠਿੰਡਾ ਤੋਂ ਚੋਣ ਲੜੀ ਸੀ, ਪਰ ਹਰਸਿਮਰਤ ਬਾਦਲ ਤੋਂ ਹਾਰ ਗਏ ਸਨ। ਸਾਲ 2014 ਦੀਆਂ ਚੋਣਾਂ ਵਿੱਚ ਜੱਸੀ ਜਸਰਾਜ ਨੇ 87,901 ਵੋਟਾਂ ਹਾਸਲ ਕੀਤੀਆਂ ਸਨ। ਜਸਰਾਜ ਆਪ ਤਾਂ ਨਹੀਂ ਸੀ ਜਿੱਤੇ ਪਰ ਮਨਪ੍ਰੀਤ ਬਾਦਲ ਦੀਆਂ ਬੇੜੀਆਂ 'ਚ ਵੱਟੇ ਜ਼ਰੂਰ ਪਾ ਗਏ ਸਨ ਜਿਨ੍ਹਾਂ ਨੂੰ 4.95 ਲੱਖ ਵੋਟਾਂ ਪਈਆਂ ਸਨ ਅਤੇ ਉਹ ਹਰਸਿਮਰਤ ਬਾਦਲ ਤੋਂ 19,000 ਵੋਟਾਂ ਦੇ ਫਰਕ ਤੋਂ ਹਾਰੇ ਸਨ।

PDAPDA

ਪਰ ਹੁਣ ਜਸਰਾਜ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਹਨ ਪਰ ਸੰਗਰੂਰ ਲੋਕ ਸਭਾ ਸੀਟ ਤੋਂ 'ਆਪ' ਦੇ ਪੰਜਾਬ ਪ੍ਰਧਾਨ ਤੇ ਮੌਜੂਦਾ ਐਮਪੀ ਭਗਵੰਤ ਮਾਨ ਨੂੰ ਟੱਕਰਨਗੇ। ਕਿਆਸ ਹਨ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਪਰਮਿੰਦਰ ਢੀਂਡਸਾ ਉਮੀਦਵਾਰ ਹੋ ਸਕਦੇ ਹਨ। ਹੁਣ ਜੱਸੀ ਜਸਰਾਜ ਵੀ ਉੱਥੇ ਆਣ ਪਹੁੰਚੇ ਹਨ ਤੇ ਮੁਕਾਬਲਾ ਰੌਚਕ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM

Punjabi Family ਨਾਲ Rajasthan ’ਚ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ-ਨੂੰਹ ਸਮੇਤ 4 ਜੀਆਂ ਦੀ ਮੌ*ਤ...

28 Mar 2024 10:22 AM
Advertisement