
ਹਾਈਕੋਰਟ ਦਾ ਫੈਸਲਾ- ਕਰਫ਼ਿਊ ਦੌਰਾਨ ਚੰਡੀਗੜ੍ਹ 'ਚ ਜਾਰੀ ਰਹੇਗੀ ਢਿੱਲ
ਚੰਡੀਗੜ੍ਹ -ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੋ ਗਈ ਹੈ। ਇਹ ਵਿਅਕਤੀ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਇਸ ਦੀ ਉਮਰ ਕੋਈ 60-65 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਮੌਤ ਅੰਮ੍ਰਿਤਸਰ ਦੇ ਹਸਪਤਾਲ ਵਿਚ ਐਤਵਾਰ ਸ਼ਾਮ ਨੂੰ ਹੋਈ ਹੈ। ਇਸ ਤੋਂ ਪਹਿਲਾਂ ਨਵਾਂ ਸ਼ਹਿਰ ਦੇ ਵਿਅਕਤੀ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਸੀ, ਜੋ ਕਿ ਜਰਮਨੀ ਤੋਂ ਆਇਆ ਸੀ। ਜਿਸ ਵਿਅਕਤੀ ਦੀ ਮੌਤ ਕੱਲ੍ਹ ਹੋਈ ਹੈ, ਉਹ ਵੀ ਨਵਾਂ ਸ਼ਹਿਰ ਦੇ ਵਿਅਕਤੀ ਦੇ ਸੰਪਰਕ ਵਿਚ ਆਇਆ ਸੀ। ਜਾਣਕਾਰੀ ਮੁਤਾਬਕ ਵਿਅਕਤੀ ਨੂੰ ਸ਼ੂਗਰ ਵੀ ਸੀ।
Corona Virus
ਇਸ ਦੇ ਨਾਲ ਹੀ ਇਕ ਰਾਹਤ ਦੀ ਖਬਰ ਇਹ ਹੈ ਕਿ ਇਸ ਦੌਰਾਨ ਪੰਜਾਬ ਵਿਚ ਲਗਾਤਾਰ ਦੂਜੇ ਦਿਨ ਕੋਵਿਡ-19 ਦਾ ਕੋਈ ਹੋਰ ਨਵਾਂ ਪਾਜ਼ੀਟਿਵ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੁਸ਼ਟੀ ਹੋਏ ਮਾਮਲਿਆਂ ਦੀ ਗਿਣਤੀ 38 ਹੀ ਰਹੀ। ਹਾਲਾਂਕਿ, 190 ਸ਼ੱਕੀ ਮਾਮਲਿਆਂ ਦੀ ਜਾਂਚ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਚੰਡੀਗੜ੍ਹ ਵਿਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
Corona Virus
ਹਾਈਕੋਰਟ ਨੇ ਪ੍ਰਸ਼ਾਸਨ ਦੇ ਫ਼ੈਸਲੇ ਨੂੰ ਸਹੀ ਦੱਸਿਆ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਕਿਹਾ ਕਿ ਨਿਆਪਾਲਿਕਾ ਇਸ ਤਰ੍ਹਾਂ ਦਖ਼ਲ ਨਾ ਦੇਵੇ। ਹਾਈਕੋਰਟ ਨੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਖਿਆਲ ਰੱਖਿਆ ਜਾਵੇ। ਲੌਕਡਾਊਨ ਤੋੜਨ ਵਾਲਿਆਂ ਖਿਲਾਫ਼ ਸਖ਼ਤੀ ਵਰਤੀ ਜਾਵੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਕਰਫ਼ਿਊ ਲਗਾਇਆ ਗਿਆ ਸੀ ਜਿਸ ਦੌਰਾਨ ਪ੍ਰਸ਼ਾਸਨ ਨੇ ਕਰਫ਼ਿਊ ਵਿਚ ਢਿੱਲ ਦਿੱਤੀ ਸੀ। ਇਸ ਢਿੱਲ ਦੇ ਵਿਰੋਧ ਵਿਚ ਹਾਈਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਉੱਤੇ ਹਾਈ ਕੋਰਟ ਦਾ ਫ਼ੈਸਲਾ ਪ੍ਰਸ਼ਾਸਨ ਦੇ ਹੱਕ ਵਿਚ ਆਇਆ ਹੈ। ਹਾਈਕੋਰਟ ਨੇ ਕਿਹਾ ਕਿ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।