
ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਦੇ ਇੱਕ ਜੋੜੇ ਨੇ ਸਾਦੇ ਢੰਗ ਨਾਲ ਵਿਆਹ ਕਰਵਾਇਆ।
ਪਟਿਆਲਾ : ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਦੇ ਇੱਕ ਜੋੜੇ ਨੇ ਸਾਦੇ ਢੰਗ ਨਾਲ ਵਿਆਹ ਕਰਵਾਇਆ। ਲਾੜਾ ਲਾੜੀ ਦੋਨਾਂ ਵੱਲੋਂ ਕੇਵਲ 14 ਬੰਦੇ ਹੀ ਵਿਆਹ ਵਿੱਚ ਸ਼ਾਮਲ ਹੋਏ ਸਨ।
photo
ਗੁਰਮਨਜੋਤ ਅਤੇ ਮਨਿੰਦਰ ਕੌਰ ਦਾ ਇਹ ਵਿਆਹ ਧੋਬੀ ਘਾਟ ਗੁਰਦੁਆਰਾ ਸਾਹਿਬ ਵਿਖੇ ਹੋਇਆ। ਵਿਆਹ ਬਹੁਤ ਸਾਦੇ ਢੰਗ ਨਾਲ ਕੀਤਾ ਗਿਆ। ਲਾੜੇ-ਲਾੜੀ ਨੇ ਸਾਰੇ ਲੋਕਾਂ ਨੂੰ ਸੁਨੇਹਾ ਦਿੱਤਾ।
photo
ਕਿ ਵਿਆਹ 'ਤੇ ਲੱਖਾਂ ਰੁਪਏ ਖਰਚ ਕਰਨ ਦੀ ਬਜਾਏ ਵਿਆਹ ਸਾਦੇ ਢੰਗ ਨਾਲ ਵੀ ਹੋ ਸਕਦਾ ਹੈ।ਨਵਦਮਪਤੀ ਨੇ ਦੱਸਿਆ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਜੂਰੀ ਲੈ ਕੇ ਵਿਆਹ ਕਰਵਾਇਆ ਹੈ।
ਲਗਭਗ 20 ਲੋਕਾਂ ਨੂੰ ਵਿਆਹ ਵਿੱਚ ਸ਼ਾਮਲ ਹੋਣ ਦੀ ਆਗਿਆ ਸੀ। ਦੋਵਾਂ ਪਾਸਿਆਂ ਤੋਂ ਕੁੱਲ 14 ਰਿਸ਼ਤੇਦਾਰ, 7-7 ਰਿਸ਼ਤੇਦਾਰ ਸ਼ਾਮਲ ਹੋਏ। ਸਾਰਿਆਂ ਨੇ ਇੱਕ ਦੂਜੇ ਨੂੰ ਵਧਾਈ ਦਿੱਤੀ।
ਲੜਕੀ ਮਨਿੰਦਰ ਕੌਰ ਨੇ ਦੱਸਿਆ ਕਿ ਭਾਵੇਂ ਉਸਦਾ ਵਿਆਹ ਸਾਦਗੀ ਨਾਲ ਹੋਇਆ ਹੈ। ਪਰ ਉਹ ਖੁਸ਼ ਹੈ ਕਿ ਪ੍ਰਸ਼ਾਸਨ ਤੋਂ ਪ੍ਰਵਾਨਗੀ ਮਿਲ ਗਈ । ਸਭ ਕੁਝ ਸ਼ਾਂਤੀ ਨਾਲ ਹੋਇਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।