
ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦੇ ਲਈ ਦੇਸ਼ ਭਰ ਵਿਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ
ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦੇ ਲਈ ਦੇਸ਼ ਭਰ ਵਿਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਦੇਸ਼ ਵਿਚ ਸਾਰੇ ਕੰਮਕਾਰ ਅਤੇ ਅਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਹੈ। ਪਰ ਹੁਣ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਨੂੰ ਖੋਲ੍ਹਣ ਦੀ ਛੋਟ ਦਿੱਤੀ ਹੈ ਜਿਸ ਤੋਂ ਬਾਅਦ ਬੈਂਕਾਂ ਦੇ ਬਾਹਰ ਵੱਡੀ ਗਿਤਣੀ ਵਿਚ ਲੋਕਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ ਲੋਕ ਕਤਾਰਾਂ ਬਣਾ ਕੇ ਬੈਂਕਾਂ ਦੇ ਬਾਹਰ ਖੜ੍ਹੇ ਹਨ। ਦੱਸ ਦੱਈਏ ਕਿ ਬੈਂਕ ਅੰਦਰ ਸੁਰੱਖਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਬੈਂਕ ਦੇ ਮੁਲਾਜ਼ਮਾਂ ਵੱਲੋਂ ਬੈਂਕ ਵਿਚ ਆਉਣ ਵਾਲੇ ਲੋਕਾਂ ਦੇ ਹੱਥਾਂ ਨੂੰ ਸੈਨੀਟਾਈਜ਼ ਕਰਵਾਇਆ ਜਾ ਰਿਹਾ ਹੈ।
Coronavirus
ਮੁਲਾਜ਼ਮਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਭਾਰਤ ਸਰਕਾਰ ਦੇ ਵੱਲੋਂ ਦਿੱਤੀਆਂ ਹਦਾਇਤਾਂ ਤੇ ਚਲਦਿਆਂ ਅੱਜ ਬੈਂਕਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਜਿਸ ਤੋਂ ਬਾਅਦ 11 ਵਜੇ ਤੋਂ ਲੈ ਕੇ 2 ਵਜੇ ਤੱਕ ਬੈਂਕਾਂ ਵਿਚ ਪੈਸਿਆਂ ਦਾ ਲੈਣ- ਦੇਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੈਂਕ ਵਿਚ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਤਿੰਨ ਲੋਕਾਂ ਤੋਂ ਵੱਧ ਨੂੰ ਬੈਂਕ ਦੇ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ ਅਤੇ ਨਾਲ ਹੀ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਇਕ ਦੂਜੇ ਤੋਂ ਦੂਰੀ ਬਣਾ ਕੇ ਖੜ੍ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਬੈਂਕ ਦੇ ਬਾਹਰ ਲੋਕਾਂ ਦੀ ਭੀੜ ਨਾ ਜਮ੍ਹਾ ਹੋ ਸਕੇ ਇਸ ਲਈ ਬੈਂਕ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਲਾਇਨਾਂ ਵਿਚ ਦੂਰੀ ਬਣਾ ਕੇ ਖੜ੍ਹਾ ਕੀਤਾ ਜਾ ਰਿਹਾ ਹੈ।