
ਰਵਨੀਤ ਸਿੰਘ ਬਿੱਟੂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖ਼ਾਰ ਸੀ
ਲੁਧਿਆਣਾ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਦਿੱਲੀ ਦੇ ਘਰ ਵਿਚ ਕੁਆਰੰਟੀਨ ਕਰ ਲਿਆ ਹੈ। ਦਰਅਸਲ ‘ਚ ਰਵਨੀਤ ਸਿੰਘ ਬਿੱਟੂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖ਼ਾਰ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਕੋਰੋਨਾ ਟੈਸਟ ਕਰਵਾਇਆ ਤਾਂ ਉਹਨਾਂ ਦੀ ਰਿਪੋਰਟ ਪਾਜ਼ੇਟਿਵ ਆਈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਰਵਨੀਤ ਬਿੱਟੂ ਨੇ ਸੰਸਦ ਦੀ ਕਾਰਵਾਈ ‘ਚ ਵੀ ਹਿੱਸਾ ਲਿਆ ਸੀ ਅਤੇ ਇਸ ਦੌਰਾਨ ਉਹ ਕਈ ਸੰਸਦ ਮੈਂਬਰਾਂ ਦੇ ਸੰਪਰਕ ‘ਚ ਆਏ ਸਨ। ਪੰਜਾਬ ‘ਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵੱਧਦੇ ਦਿਖਾਈ ਦੇ ਰਹੇ ਹਨ। ਸੂਬੇ ‘ਚ ਐਤਵਾਰ ਤੱਕ 231734 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ ‘ਚੋਂ 6690 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।