
ਪਿਛਲੇ ਦਿਨੀ ਦਿੱਲੀ ਧਰਨੇ ਤੋਂ ਵਾਪਿਸ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ...
ਮੋਗਾ: ਪਿੰਡ ਹਿੰਮਤਪੁਰਾ ਦਾ ਰਹਿਣ ਵਾਲਾ ਇਕ ਹੋਰ ਕਿਸਾਨ ਦਿੱਲੀ ਧਰਨੇ ਦੀ ਭੇਂਟ ਚੜ੍ਹ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦਿੱਲੀ ਸੰਘਰਸ਼ ’ਚ ਸਿੰਘੂ ਬਾਰਡਰ ਵਿਖੇ 12 ਦਿਨ ਲਾ ਕੇ ਵਾਪਸ ਪਰਤ ਰਹੇ ਕਿਸਾਨ ਜਗਦੀਪ ਸਿੰਘ ਵਾਸੀ ਪਿੰਡ ਹਿੰਮਤਪੁਰਾ ਜ਼ਿਲ੍ਹਾ ਮੋਗਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।
Death
ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਹੈ ਕਿ ਕਿਸਾਨ ਜਗਦੀਪ ਸਿੰਘ ਜੋ ਦਿੱਲੀ ਧਰਨੇ ਤੋਂ ਵਾਪਸ ਪਰਤ ਰਿਹਾ ਸੀ ਤਾਂ ਰਸਤੇ ਵਿਚ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ, ਇਸਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
Kissan
ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਰਿਵਾਰ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਦੇਖਦੇ ਹੋਏ ਸਰਕਾਰ ਤਿੰਨੇ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਰੱਦ ਕਰੇ ਤਾਂ ਜੋ ਕਿਸਾਨ ਸਹੀ ਸਲਾਮਤ ਆਪਣੇ ਘਰਾਂ ਨੂੰ ਵਾਪਸ ਪਰਤਣ।