ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਪੱਧਰ ਅਤੇ ਕੋਵਿਡ-19 ਤੋਂ ਬਚਣ ਲਈ ਦਿੱਤੀ ਜਾ ਰਹੀ ਜਾਣਕਾਰੀ  
Published : Mar 30, 2021, 3:24 pm IST
Updated : Mar 30, 2021, 3:24 pm IST
SHARE ARTICLE
File Photo
File Photo

ਸਕੂਲ ਸਿੱਖਿਆ ਵਿਭਾਗ  ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ

 ਚੰਡੀਗੜ੍ਹ - ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਾਸਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਕੋਵਿਡ-19 ਮਹਾਮਾਰੀ ਬਾਰੇ ਜਾਗਰੂਕ ਕਰਨ ਲਈ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

 Vijay Inder SinglaVijay Inder Singla

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੇ ਕਾਰਨ 31 ਮਾਰਚ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ ਪਰ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕ ਘਰੋ-ਘਰੀ ਜਾ ਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਦੌਰਾਨ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਬੁਲਾਰੇ ਅਨੁਸਾਰ ਪਿਛਲੇ ਸਾਲ ਸਕੂਲ ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਕਾਰਨ ਸਾਰਕਾਰੀ ਸਕੂਲਾਂ ਵਿੱਚ ਦਾਖਲਿਆਂ ’ਚ ਤਕਰੀਬਨ 15 ਫੀਸਦੀ ਵਾਧਾ ਹੋਇਆ ਸੀ ਅਤੇ ਇਸ ਸਾਲ ਇਹ ਵਾਧਾ ਪਿੱਛਲੇ ਸਾਲ ਨਾਲੋਂ ਵੀ ਅਧਿਕ ਹੋਣ ਦੀ ਉਮੀਦ ਹੈ।

CORONACORONA

ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

 Government schoolGovernment school

ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਮ ਲੋਕਾਂ ਨੂੰ ਘਰਾਂ ਤੋਂ ਜ਼ਰੂਰਤ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਇਕੱਠਾਂ ਦੇ ਸਬੰਧ ’ਚ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਲੋਕਾਂ ਨੂੰ ਆਪੋ ਆਪਣੇ ਮੋਬਾਈਲ਼ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਅਤੇ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement