ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ
Published : Mar 30, 2021, 3:13 pm IST
Updated : Mar 30, 2021, 3:13 pm IST
SHARE ARTICLE
vini mahajan
vini mahajan

ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ "ਘਰ-ਘਰ ਰੋਜ਼ਗਾਰ" ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Punjab Ghar Ghar RozgarPunjab Ghar Ghar Rozgar

ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਮੁੱਖ ਸਕੱਤਰ ਨੇ ਕਿਹਾ ਕਿ ਪੀ.ਐਸ.ਐਸ.ਐਸ.ਬੀ. ਨਿਰਪੱਖ ਅਤੇ ਪਾਰਦਰਸ਼ੀ ਭਰਤੀ ਮੁਹਿੰਮ ਨੂੰ ਯਕੀਨੀ ਬਣਾਏਗਾ ਅਤੇ ਬੋਰਡ ਵੱਲੋਂ ਵੀਡੀਓਗ੍ਰਾਫੀ, ਜੈਮਰ ਅਤੇ ਬਾਇਓਮੈਟ੍ਰਿਕ ਤਕਨਾਲੋਜੀ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਮੈਰਿਟ-ਆਧਾਰਤ ਚੋਣ ਨੂੰ ਯਕੀਨੀ ਬਣਾਉਂਦਿਆਂ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

punjab governmentpunjab government

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਜੇਲ੍ਹਾਂ ਵਿਭਾਗ ਵਿੱਚ ਵਾਰਡਨ ਅਤੇ ਮੈਟਰਨ ਦੀਆਂ 847 ਅਸਾਮੀਆਂ, ਲੋਕਾਂ ਲਈ ਤੇਜ਼ੀ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਵੱਖ ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ 199 ਅਸਾਮੀਆਂ, ਸਿੱਖਿਆ ਵਿਭਾਗ ਵਿੱਚ 807 ਲਾਇਬ੍ਰੇਰੀਅਨ, ਉਦਯੋਗ ਅਤੇ ਵਣਜ ਵਿਭਾਗ ਵਿਚ 56 ਸੀਨੀਅਰ ਉਦਯੋਗਿਕ ਵਿਕਾਸ ਅਫਸਰ, 61 ਬਲਾਕ ਪੱਧਰੀ ਐਕਸਟੈਂਸ਼ਨ ਅਫ਼ਸਰ

Vinni Mahajan Vinni Mahajan

 51 ਆਬਕਾਰੀ ਅਤੇ ਕਰ ਨਿਰੀਖਕ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ 120 ਤਕਨੀਕੀ ਸਹਾਇਕ, ਸਮਾਜਿਕ ਸੁਰੱਖਿਆ ਵਿਭਾਗ ਵਿਚ 112 ਸੁਪਰਵਾਈਜ਼ਰ ਅਤੇ 27 ਮੱਛੀ ਪਾਲਣ ਅਧਿਕਾਰੀਆਂ ਦੀਆਂ ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗਣ ਲਈ ਬੋਰਡ ਵੱਲੋਂ ਜਲਦ ਹੀ ਇਸ਼ਤਿਹਾਰ ਜਾਰੀ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement