
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ - ਹੈਬੋਵਾਲ ਦੇ ਸਿਵਲ ਸਿਟੀ ਸਥਿਤ ਦੁਰਗਾ ਮਾਤਾ ਮੰਦਰ ਵਾਲੀ ਗਲੀ ਵਿਚ ਪਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਦਰ ਅਤੇ ਜਗਤਪੁਰੀ ਚੌਕੀ ਇੰਚਾਰਜ ਇਕਬਾਲ ਸਿੰਘ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ 22 ਸਾਲਾ ਲਕਸ਼ਮੀ ਵਜੋਂ ਹੋਈ ਹੈ। ਮ੍ਰਿਤਕ ਦਾ ਦੋ ਸਾਲ ਪਹਿਲਾਂ ਦੋਸ਼ੀ ਨਾਲ ਪ੍ਰੇਮ ਵਿਆਹ ਹੋਇਆ ਸੀ। ਉਸ ਦਾ ਇਕ ਸਾਲ ਦਾ ਬੇਟਾ ਵੀ ਹੈ। ਆਰੋਪੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਆਪਣੇ ਬੇਟੇ ਨੂੰ ਨਾਲ ਲੈ ਕੇ ਫਰਾਰ ਹੋ ਗਿਆ। ਆਰੋਪੀ ਇਕ ਫੈਕਟਰੀ ਵਿੱਚ ਕੰਮ ਕਰਦਾ ਹੈ ਅਤੇ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਉਨਾਓ ਦਾ ਰਹਿਣ ਵਾਲਾ ਹੈ। ਆਰੋਪੀ ਸ਼ਰਾਬ ਪੀਣ ਦਾ ਆਦੀ ਸੀ।
Murder
ਉਸ ਦਾ ਪਹਿਲਾ ਵੀ ਆਪਣੀ ਪਤਨੀ ਨਾਲ ਝਗੜਾ ਹੁੰਦਾ ਰਹਿੰਦਾ ਸੀ। ਦੋ ਸਾਲ ਪਹਿਲਾ ਹੀ ਆਰੋਪੀ ਨੇ ਮ੍ਰਿਤਕਾ ਦੇ ਨਾਲ ਪ੍ਰੇਮ ਵਿਆਹ ਕੀਤਾ ਸੀ। ਜਿਸ ਤੋਂ ਬਾਅਦ ਅਕਸਰ ਦੋਨਾਂ ਦਾ ਝਗੜਾ ਹੁੰਦਾ ਰਹਿੰਦਾ ਸੀ। ਕਈ ਵਾਰ ਤਾਂ ਗੁਆਂਢੀਆਂ ਨੇ ਉਹਨਾਂ ਦੋਨਾਂ ਵਿਚ ਸੁਲਾਅ ਵੀ ਕਰਵਾਈ ਹੈ।
ਆਰੋਪੀ ਦਾ ਬੀਤੀ ਰਾਤ ਕਿਸੇ ਗੱਲ ਨੂੰ ਲੈ ਪਤਨੀ ਨਾਲ ਝਗੜਾ ਹੋ ਗਿਆ ਜਿਸ ਤੋਂ ਬਾਅਦ ਗੁੱਸੇ ਵਿਚ ਆ ਕੇ ਆਰੋਪੀ ਨੇ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।