
30 ਕਿਲੋ ਲਾਹਣ ਸਮੇਤ ਇਕ ਗਿ੍ਫ਼ਤਾਰ
ਫ਼ਿਰੋਜ਼ਪੁਰ, 29 ਮਾਰਚ (ਪ੍ਰੇਮ ਨਾਥ ਸ਼ਰਮਾ): ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 30 ਕਿਲੋ ਲਾਹਣ ਸਮੇਤ ਗਿ੍ਫ਼ਤਾਰ ਕਰ ਕੇ ਉਸ ਵਿਰੁਧ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਏਐੱਸਆਈ ਵਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਸਤੀ ਬੂਟੇ ਵਾਲੀ ਵਿਖੇ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਰਵੀ ਦਾਸ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਢੰਡੀਆਂ ਜੋ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਵਲੋਂ ਦੋਸ਼ੀ 'ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ 'ਤੇ 40 ਕਿਲੋ ਲਾਹਣ ਬਰਾਮਦ ਹੋਈ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ |