ਸਰਕਾਰੀ ਸਿਸਟਮ ਨੂੰ ਸੁਧਾਰਨ ਲਈ ਮਾਨ ਸਰਕਾਰ ਦਾ ਵੱਡਾ ਇਕ ਹੋਰ ਫ਼ੈਸਲਾ
Published : Mar 30, 2022, 11:25 am IST
Updated : Mar 30, 2022, 11:25 am IST
SHARE ARTICLE
CM Bhagwant Mann
CM Bhagwant Mann

ਇੱਕ ਸਾਲ ਤੋਂ ਵੱਧ ਇੱਕ ਸੀਟ 'ਤੇ ਨਹੀਂ ਰਹਿਣਗੇ ਕਰਮਚਾਰੀ

 

 

 ਚੰਡੀਗੜ੍ਹ : ਸਰਕਾਰੀ ਸਿਸਟਮ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਖ਼ਜ਼ਾਨਾ ਦਫ਼ਤਰ ਨੂੰ ਭੇਜੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਮੁਲਾਜ਼ਮ ਇੱਕ ਸਾਲ ਤੋਂ ਵੱਧ ਇੱਕ ਸੀਟ 'ਤੇ ਨਹੀਂ ਰਹੇਗਾ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਕਿਸੇ ਵੀ ਫਾਈਲ 'ਤੇ ਸਾਰੇ ਇਤਰਾਜ਼ ਇਕੋ ਸਮੇਂ ਉਠਾਉਣ। ਜਿਸ ਵਿੱਚ ਨਿਯਮਾਂ ਦਾ ਹਵਾਲਾ ਦੇ ਕੇ ਵੀ ਸਪਸ਼ਟ ਰੂਪ ਵਿੱਚ ਦੱਸਿਆ ਜਾਵੇ।

 

 

 

ਖਜ਼ਾਨਾ ਦਫਤਰ ਨੂੰ ਦਿੱਤੇ ਨਵੇਂ ਹੁਕਮ
- ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਦਫ਼ਤਰ ਪੁੱਜੇ। ਜੇਕਰ ਕੋਈ ਛੁੱਟੀ 'ਤੇ ਹੈ ਤਾਂ ਉਸ ਦੀ ਥਾਂ 'ਤੇ ਕਿਸੇ ਹੋਰ ਨੂੰ ਤਾਇਨਾਤ ਕੀਤਾ ਜਾਵੇ। ਅਰਜ਼ੀ ਦੇ ਨਾਲ ਕਿਹੜੇ ਦਸਤਾਵੇਜ਼ ਨੱਥੀ ਕਰਨੇ ਚਾਹੀਦੇ ਹਨ,  ਉਸਦਾ ਇੱਕ ਨੋਟਿਸ ਬੋਰਡ ਲਗਾਇਆ ਜਾਣਾ ਚਾਹੀਦਾ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਵੀ ਇਸ ਨੋਟਿਸ ਬੋਰਡ ’ਤੇ ਹੋਣੀਆਂ ਚਾਹੀਦੀਆਂ ਹਨ।

PHOTO
PHOTO

ਮੁਲਾਜ਼ਮਾਂ ਦੀ ਡਿਊਟੀ ਰੋਟੇਸ਼ਨ  ਵਾਈਜ ਹੋਣੀ ਚਾਹੀਦੀ ਹੈ। ਇਸ ਨਾਲ ਮੁਲਾਜ਼ਮ ਨੂੰ ਤਜਰਬਾ ਵੀ ਮਿਲੇਗਾ ਅਤੇ ਅਜਾਰੇਦਾਰੀ ਦੀ ਕੋਈ ਸੰਭਾਵਨਾ ਨਹੀਂ ਰਹੇਗੀ।
ਖਜ਼ਾਨੇ ਵਿੱਚ ਉਪਲਬਧ ਅੱਠ ਅਤੇ ਟਿਕਟਾਂ ਦੀ ਗਿਣਤੀ ਰੋਜ਼ਾਨਾ ਨੋਟਿਸ ਬੋਰਡ 'ਤੇ ਲਗਾਈ ਜਾਣੀ ਚਾਹੀਦੀ ਹੈ।

 

CM Bhagwant MannCM Bhagwant Mann

ਖ਼ਜ਼ਾਨਾ ਦਫ਼ਤਰ ਵਿੱਚ ਸ਼ਿਕਾਇਤ ਬਕਸੇ ਲਗਾਏ ਜਾਣ। ਇਹਨਾਂ ਦੀ ਰੋਜ਼ਾਨਾ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਰਜਿਸਟਰ ਵਿੱਚ ਦਰਜ ਕੀਤੀ ਜਾਣੀ ਚਾਹੀਦੀ ਹੈ। ਸ਼ਿਕਾਇਤ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ-ਅੰਦਰ ਕੀਤਾ ਜਾਣਾ ਚਾਹੀਦਾ ਹੈ। ਸ਼ਿਕਾਇਤ ਦਰਜ ਕਰਵਾਉਣ ਲਈ ਨੋਟਿਸ ਬੋਰਡ 'ਤੇ ਅਧਿਕਾਰੀਆਂ ਦੇ ਨਾਮ, ਅਹੁਦੇ ਅਤੇ ਮੋਬਾਈਲ ਨੰਬਰ ਦਰਜ ਕੀਤੇ ਜਾਣੇ ਚਾਹੀਦੇ ਹਨ।

 

Bhagwant Mann CM Bhagwant Mann

 

ਆਮ ਲੋਕਾਂ, ਪੈਨਸ਼ਨਰਾਂ, ਸੀਨੀਅਰ ਸਿਟੀਜ਼ਨਾਂ ਨਾਲ ਨਰਮ ਵਰਤਾਓ। ਉਨ੍ਹਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾਵੇ। ਕਿਸੇ ਵੀ ਕੁਤਾਹੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਜ਼ਿੰਮੇਵਾਰ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement