ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਦਿਤੀ ਗਾਰੰਟੀ
Published : Mar 30, 2022, 6:31 am IST
Updated : Mar 30, 2022, 6:31 am IST
SHARE ARTICLE
image
image

ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਦਿਤੀ ਗਾਰੰਟੀ


ਉਚੇਰੀ ਸਿਖਿਆ ਦੀ ਵੱਕਾਰੀ ਸੰਸਥਾ ਦੀ ਅਸਲ ਸ਼ਾਨ ਬਹਾਲ ਕਰਨ ਦਾ ਵਾਅਦਾ


ਪਟਿਆਲਾ, 29 ਮਾਰਚ (ਦਲਜਿੰਦਰ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ  ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ ਉਤਰੀ ਭਾਰਤ ਵਿਚ ਉਚੇਰੀ ਸਿਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ  ਬਹਾਲ ਕੀਤਾ ਜਾਵੇਗਾ |
ਅੱਜ ਇਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਫ਼ਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵਲੋਂ ਕਰਵਾਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਵਿਸ਼ਾਲ ਸ਼ੋਅ ਦੇ ਆਖ਼ਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਪਣੀ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ  ਦੁਹਰਾਉਂਦੇ ਹੋਏ ਕਿਹਾ ਕਿ ਫ਼ੰਡਾਂ ਦੀ ਘਾਟ ਕਰ ਕੇ ਕਿਸੇ ਵੀ ਵਿਦਿਆਰਥੀ ਨੂੰ  ਉਚੇਰੀ ਸਿਖਿਆ ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ  ਵਿਸ਼ਵ ਪੱਧਰ ਦੇ ਹਾਣ ਦੀ ਸਿਖਿਆ ਮੁਹਈਆ ਕਰਵਾਉਣਾ ਹੈ | ਸੂਬੇ ਨੂੰ  'ਰੰਗਲਾ ਪੰਜਾਬ' ਬਣਾਉਣ ਲਈ ਨੌਜਵਾਨਾਂ
ਤੋਂ ਪੂਰਨ ਸਹਿਯੋਗ ਤੇ ਸਮਰਥਨ ਦੀ ਮੰਗ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਬਹਾਦਰ ਨਾਇਕਾਂ ਤੋਂ ਸਦਾ ਪ੍ਰੇਰਨਾ ਲੈਂਦੇ ਰਹਿਣਗੇ¢ ਭਗਵੰਤ ਮਾਨ ਨੇ ਅਧਿਆਪਕਾਂ ਦੇ ਲਮਕਦੇ ਸਾਰੇ ਮਸਲਿਆਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ  ਬਹੁਤ ਜਲਦ ਹੱਲ ਕੀਤਾ ਜਾਵੇਗਾ ਅਤੇ ਹੁਣ ਕਿਸੇ ਵੀ ਅਧਿਆਪਕ ਨੂੰ  ਅਪਣੀਆਂ ਮੰਗਾਂ ਮਨਵਾਉਣ ਲਈ ਪਾਣੀ ਦੀਆਂ ਟੈਂਕੀਆਂ 'ਤੇ ਨਹੀਂ ਚੜ੍ਹਨਾ ਪਵੇਗਾ | ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਸਕੂਲ-ਕਾਲਜ ਅਧਿਆਪਕਾਂ ਤੋਂ ਸਿਖਿਆ ਤੋਂ ਬਿਨਾਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ |
ਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੀ ਜਵਾਨੀ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ, ਨੌਜਵਾਨਾਂ ਨੂੰ  ਅਪਣੀ ਕਾਬਲੀਅਤ ਦਿਖਾਉਣ ਦੇ ਮੌਕੇ ਪੰਜਾਬ 'ਚ ਹੀ ਪ੍ਰਦਾਨ ਹੋਣਗੇ | ਉਨ੍ਹਾਂ ਕਿਹਾ ਕਿ ਨੌਜਵਾਨਾਂ 'ਚ ਅਥਾਹ ਸ਼ਕਤੀ ਹੈ ਅਤੇ ਹੁਣ ਇਸ ਨੂੰ  ਨਵੀਂ ਸੇਧ ਦਿੱਤੀ ਜਾਵੇਗੀ ਤਾਕਿ ਉਹ ਹੁਨਰਮੰਦ ਬਣਕੇ ਸਮਾਜ ਦੇ ਚੰਗੇ ਨਾਗਰਿਕ ਸਣ ਸਕਣ | ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਅਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜ਼ਾ ਕਰਦਿਆਂ ਕਿਹਾ ਕਿ ਜਦੋਂ ਉਹ ਕਾਲਜ ਪੜ੍ਹਦੇ ਸੀ ਤਾਂ ਉਹ ਪੰਜਾਬੀ ਯੂਨੀਵਰਸਿਟੀ ਦੇ ਯੂਥ ਫ਼ੈਸਟੀਵਲ ਵਿਚ ਭਾਗ ਲੈਣ ਲਈ ਆਉਂਦੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਹਾਰਾਂ-ਜਿੱਤਾਂ ਦੇ ਕਈ ਉਤਰਾਅ ਚੜ੍ਹਾਅ ਵੀ ਵੇਖੇ | ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ  ਵੀ ਸਲਾਹ ਦਿਤੀ ਕਿ ਉਹ ਅਪਣੇ ਬੱਚਿਆਂ 'ਤੇ ਅਪਣੀਆਂ ਇੱਛਾਵਾਂ ਨਾ ਥੋਪਣ ਬਲਕਿ ਬੱਚਿਆਂ ਦੇ ਹੁਨਰ ਨੂੰ  ਪਛਾਣ ਕੇ ਉਨ੍ਹਾਂ ਨੂੰ  ਜੀਵਨ 'ਚ ਅੱਗੇ ਵਧਣ ਦੀ ਖੁੱਲ੍ਹ ਦੇਣ |
ਇਸ ਦੌਰਾਨ ਪੰਜਾਬ ਦੇ ਸਿਖਿਆ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ  ਸਿਖਿਆ ਅਤੇ ਖੇਡਾਂ ਦੇ ਖੇਤਰ 'ਚ ਅੱਗੇ ਲਿਆਉਣ ਲਈ ਪੰਜਾਬ ਸਰਕਾਰ ਵਲੋਂ 100 ਫ਼ੀ ਸਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਸ. ਮੀਤ ਹੇਅਰ ਨੇ ਨੌਜਵਾਨ ਸ਼ਕਤੀ ਨੂੰ  ਸਕਾਰਤਮਕ ਤੌਰ 'ਤੇ ਵਰਤਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਪੰਜਾਬ ਦੀ ਨੌਜਵਾਨ ਦੇ ਜੋਸ਼ ਨੂੰ  ਸੂਬੇ ਨੂੰ  ਅੱਗੇ ਵਧਾਉਣ ਲਈ ਵਰਤੇਗੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਬਨਣ ਦੇ ਕੁੱਝ ਦਿਨਾਂ ਅੰਦਰ ਹੀ ਇਥੇ ਆਉਣ ਦਾ ਫ਼ੈਸਲਾ ਕਰਨਾ ਸ. ਮਾਨ ਦੀ ਪੰਜਾਬੀ ਯੂਨੀਵਰਸਿਟੀ ਪ੍ਰਤੀ ਫ਼ਿਕਰਮੰਦੀ ਨੂੰ  ਦਰਸਾਉਂਦਾ ਹੈ | ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਫ਼ਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਪੰਜਾਬੀ ਯੂਨੀਵਰਸਿਟੀ ਵਲੋਂ ਕਰਵਾਏ ਗਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵਿਜ਼ਨ ਅਤੇ ਰੰਗ ਮੰਚ ਮਹਾਂ ਉਤਸਵ ਦੇ ਸਮਾਪਤੀ ਮੌਕੇ ਉਘੇ ਫ਼ਿਲਮਕਾਰ ਮਨਮੋਹਨ ਸਿੰਘ, ਪ੍ਰਸਿੱਧ ਪੰਜਾਬੀ ਅਦਾਕਾਰ ਯੋਗਰਾਜ ਸਿੰਘ, ਗੁੱਗੂ ਗਿੱਲ, ਵਿਜੇ ਟੰਡਨ, ਗਾਇਕ ਮੁਹੰਮਦ ਸਦੀਕ ਤੇ ਸੁਰਿੰਦਰ ਛਿੰਦਾ ਅਤੇ ਫ਼ਿਲਮ ਨਿਰਦੇਸ਼ਕ ਸੁਮੀਤ ਕੰਗ ਦਾ ਸਨਮਾਨ ਕੀਤਾ | ਮੁੱਖ ਮੰਤਰੀ ਨੇ ਐਸੋਸੀਏਸ਼ਨ ਦਾ ਸੋਵੀਨਰ ਵੀ ਰੀਲੀਜ਼ ਕੀਤਾ | ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਸਵਾਗਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਬਾਰੇ ਵਿਸਤ੍ਰਤ ਰਿਪੋਰਟ ਪੇਸ਼ ਕੀਤੀ |
ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਗੁਰਲਾਲ ਘਨੌਰ, ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਚੇਤੰਨ ਸਿੰਘ ਜੌੜੇਮਾਜਰਾ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਪੰਜਾਬੀ ਫ਼ਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ, ਮੀਤ ਪ੍ਰਧਾਨ ਬੀਨੂ ਢਿੱਲੋਂ, ਸਕੱਤਰ ਮਲਕੀਤ ਰੌਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬੀ ਫ਼ਿਲਮਾਂ ਦੇ ਅਤੇ ਟੀ. ਵੀ. ਕਲਾਕਾਰ ਅਤੇ ਵਿਦਿਆਰਥੀ ਮੌਜੂਦ ਸਨ |

    ਡੱਬੀ
ਪ੍ਰੋਗਰਾਮ 'ਚ ਮੀਡੀਆ 'ਤੇ ਲਾਈ ਪਾਬੰਦੀ ਦੀ ਪਟਿਆਲਾ ਮੀਡੀਆ ਕਲੱਬ ਨੇ ਕੀਤੀ ਨਿਖੇਧੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਆਯੋਜਤ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਪੋ੍ਰਗਰਾਮ 'ਚ ਮੀਡੀਆ ਦੀ ਐਂਟਰੀ ਬੰਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਪਟਿਆਲਾ ਮੀਡੀਆ ਕਲੱਬ ਨੇ ਨਿਖੇਧੀ ਕੀਤੀ | ਕਲੱਬ ਮੈਂਬਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਭਗਵੰਤ ਸਿੰਘ ਮਾਨ ਦੀ ਸਰਕਾਰ ਵਿਚ ਵੀ ਡਿਕਟੇਟਰਸ਼ਿਪ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ |
ਫੋਟੋ ਨੰ 29ਪੀਏਟੀ. 26

 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement