
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ।
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਹਨਾਂ ਕਿਹਾ ਕਿ ਪੁਲਿਸ ਦੀ ਮੌਜੂਦਗੀ ਵਿਚ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਇਕ ਕਾਇਰਤਾ ਵਾਲੀ ਹਰਕਤ ਹੈ।
ਉਹਨਾਂ ਲਿਖਿਆ, “ਪੰਜਾਬ ਵਿਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਦਿਖ ਰਹੀ ਹੈ। ਪੁਲਿਸ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜੀ ਦੇ ਘਰ ਉੱਤੇ ਹਮਲਾ ਇਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ”।
Arvind Kejriwal's house attacked
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਦਿੱਲੀ ਪੁਲਿਸ ਦੀ ਮੌਜੂਦਗੀ ਵਿਚ ਹਮਲਾ ਹੋਇਆ ਹੈ। ਇਸ ਹਮਲੇ ਦੌਰਾਨ ਮੁੱਖ ਮੰਤਰੀ ਦੇ ਘਰ ਦੇ ਬਾਹਰ ਲੱਗੇ ਸੁਰੱਖਿਆ ਬੈਰੀਅਰ ਅਤੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ। ਆਮ ਆਦਮੀ ਪਾਰਟੀ ਦਾ ਇਲਜ਼ਾਮ ਹੈ ਕਿ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ।