
ਪੁੱਤ ਦੀ ਮੌਤ ਤੋਂ ਬਾਅਦ ਜਸਬੀਰ ਸਿੰਘ ਕਾਫ਼ੀ ਸਦਮੇ ਵਿਚ ਸੀ
ਅਜਨਾਲਾ: ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਦੱਸ ਦਈਏ ਕਿ ਪਿੰਡ ਛੀਨਾ ਕਰਮ ਸਿੰਘ ਦੇ ਨੌਜਵਾਨ ਗਗਨਦੀਪ ਸਿੰਘ ਦੀ ਹੋਈ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ।
PHOTO
ਜਿਸ ਦੀ ਲਾਸ਼ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸੇਖਵਾਂ ਦੇ ਪਿੰਡ ਮੂਲਿਆਂਵਾਲ ਤੋਂ ਬਰਾਮਦ ਹੋਈ ਸੀ। ਪੁੱਤ ਦੀ ਮੌਤ ਦਾ ਦੁਖ਼ ਨਾ ਸਹਾਰਦੇ ਹੋਏ ਅੱਜ ਸਵੇਰੇ ਉਸ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਨੇ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।
Death
ਇਕੇ ਘਰ ਵਿਚ ਹੋਈਆਂ ਦੋ ਮੌਤਾਂ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਹੀ ਇਲਾਕੇ ਭਰ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰੀਹ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਸਥਾਨਕ ਪੁਲਿਸ ਨੇ ਮ੍ਰਿਤਕ ਥਾਣੇਦਾਰ ਜਸਬੀਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੁੱਤ ਦੀ ਮੌਤ ਤੋਂ ਬਾਅਦ ਜਸਬੀਰ ਸਿੰਘ ਕਾਫ਼ੀ ਸਦਮੇ ਵਿਚ ਸੀ। ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ ਹੈ।