
ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਹਰਨਾਜ਼ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਉਹਨਾਂ ਨੂੰ ਬਹੁਤ ਵਧੀਆ ਲੱਗਿਆ।
ਚੰਡੀਗੜ੍ਹ: ਮਿਸ ਯੂਨੀਵਰਸ 2021 ਦਾ ਖ਼ਿਤਾਬ ਜਿੱਤਣ ਵਾਲੀ ਹਰਨਾਜ਼ ਕੌਰ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਸਣੇ ਹੋਰ ਲੋਕ ਵੀ ਮੌਜੂਦ ਰਹੇ। ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਹਰਨਾਜ਼ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਉਹਨਾਂ ਨੂੰ ਬਹੁਤ ਵਧੀਆ ਲੱਗਿਆ।
Miss Universe Harnaaz Kaur Sandhu Meets CM Bhagwant Mann
ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਮੁੱਖ ਮੰਤਰੀ ਨਾਲ ਪੰਜਾਬ ਦੇ ਯੂਥ ਲਈ ਕੁੱਝ ਚੰਗਾ ਕਰਨ ਦੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ। ਪੰਜਾਬ ਦੀਆਂ ਧੀਆਂ ਨੂੰ ਸੁਨੇਹਾ ਦਿੰਦਿਆਂ ਹਰਨਾਜ਼ ਕੌਰ ਸੰਧੂ ਨੇ ਕਿਹਾ ਕਿ ਉਹ ਆਪਣੇ ਆਤਮ ਵਿਸ਼ਵਾਸ ਨਾਲ ਅੱਗੇ ਵਧਣ ਤੇ ਜੇਕਰ ਤੁਸੀਂ ਕਿਸੇ ਨਿਸ਼ਾਨੇ ਨੂੰ ਲੈ ਕੇ ਅੱਗੇ ਚੱਲਦੇ ਹੋ ਤਾਂ ਨਿਸ਼ਚੇ ਹੀ ਉਸ ਵਿਚ ਸਫਲਤਾ ਮਿਲਦੀ ਹੈ ਜੇਕਰ ਤੁਹਾਡੇ ਵਿਚ ਆਤਮਵਿਸ਼ਵਾਸ ਹੈ।
Miss Universe Harnaaz Kaur Sandhu Meets CM Bhagwant Mann
ਮੀਡੀਆ ਨਾਲ ਗੱਲਬਾਤ ਦੌਰਾਨ ਮਿਸ ਯੂਨੀਵਰਸ 2021 ਨੇ ਇਹ ਵੀ ਕਿਹਾ ਕਿ ਜਦੋਂ ਉਹਨਾਂ ਦੇ ਨਾਮ ਨਾਲ ਮਿਸ ਇੰਡੀਆ ਲੱਗਿਆ ਤਾਂ ਭਾਰਤ ਦੇ ਨਾਂਅ ਨੂੰ ਦੁਨੀਆਂ ਵਿਚ ਚਮਕਾਉਣਾ ਉਹਨਾਂ ਦੇ ਲਈ ਸਭ ਤੋਂ ਵੱਡੀ ਚੁਣੌਤੀ ਸੀ, ਜਿਸ ਨੂੰ ਉਹਨਾਂ ਨੇ ਆਤਮ ਵਿਸ਼ਵਾਸ ਨਾਲ ਪੂਰਾ ਹੀ ਨਹੀਂ ਕੀਤਾ ਬਲਕਿ ਭਾਰਤ ਲਈ ਉਹ ਤਾਜ ਲਿਆਂਦਾ ਜਿਸ ਦਾ 21 ਸਾਲਾਂ ਤੋਂ ਦੇਸ਼ ਇੰਤਜ਼ਾਰ ਕਰ ਰਿਹਾ ਸੀ।