ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਲਈ ਵਾਪਸ 
Published : Mar 30, 2022, 5:54 pm IST
Updated : Mar 30, 2022, 5:54 pm IST
SHARE ARTICLE
Cabinet Minister Brahm Shankar Jimpa during meeting
Cabinet Minister Brahm Shankar Jimpa during meeting

ਸਟਾਫ਼ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ 'ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।  

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ 'ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।  

Cabinet Minister Brahm Shankar Jimpa during meetingCabinet Minister Brahm Shankar Jimpa during meeting

ਇਥੇ ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਤੁਰੰਤ ਆਪਣੇ ਦਫ਼ਤਰਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ।

Cabinet Minister Brahm Shankar Jimpa during meetingCabinet Minister Brahm Shankar Jimpa during meeting

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement