ਅਮੀਰ ਹੋਵੇ ਜਾਂ ਗਰੀਬ, ‘ਆਪ’ ਸਰਕਾਰ ਉਚ ਸਿੱਖਿਆ ਤੱਕ ਸਭ ਦੀ ਪਹੁੰਚ ਪੱਕੀ ਕਰੇਗੀ: ਡਾ. ਸੰਨੀ ਆਹਲੂਵਾਲੀਆ
Published : Mar 30, 2022, 6:35 pm IST
Updated : Mar 30, 2022, 6:35 pm IST
SHARE ARTICLE
Dr. Sunny Singh Ahluwalia
Dr. Sunny Singh Ahluwalia

ਕਿਹਾ- ਪਿਛਲੀਆਂ ਸਰਕਾਰਾਂ ਨੇ ਨਿੱਜੀ ਸਿੱਖਿਆ ਅਦਾਰਿਆਂ ਨੂੰ ਪ੍ਰਫੁੱਲਤ ਕਰਨ ਲਈ ਜਾਣਬੁੱਝ ਕੇ ਸਰਕਾਰੀ ਅਦਾਰਿਆਂ ਦੀ ਹਾਲਤ ਖ਼ਰਾਬ ਕੀਤੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਕਰਜ਼ ਮੁਕਤ ਕਰਨ ਦੇ ਐਲਾਨ ਦਾ ਆਮ ਆਦਮੀ ਪਾਰਟੀ (ਆਪ) ਨੇ ਸਵਾਗਤ ਕੀਤਾ ਹੈ। ‘ਆਪ’ ਪੰਜਾਬ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੀ ਉਚ ਸਿੱਖਿਆ ਪ੍ਰਾਪਤ ਕਰਨ ਦੀ ਉਮੀਦ ਬਣੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀ ਯੂਨੀਵਰਸਿਟੀ ਸਮੇਤ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਕਰਜਾ ਮੁਕਤ ਕਰੇਗੀ ਅਤੇ ਇਹਨਾਂ ਦਾ ਪੁਨਰ ਨਿਰਮਾਣ ਕਰਕੇ ਵਿਸ਼ਵ ਪੱਧਰੀ ਬਣਾਏਗੀ।

Punjabi University PatialaPunjabi University Patiala

ਡਾ. ਆਹਲੂਵਾਲੀਆ ਨੇ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ’ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਪ੍ਰਫੁੱਲਤ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਹਾਲਤ ਖ਼ਰਾਬ ਕੀਤੀ ਹੈ ਤਾਂ ਜੋ ਆਮ ਅਤੇ ਗਰੀਬ ਲੋਕਾਂ ਦੇ ਬੱਚੇ ਉਚ ਸਿੱਖਿਆ ਤੋਂ ਵਾਂਝੇ ਹੋ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਚ ਸਿੱਖਿਆ ਤੱਕ ਸਭ ਦੀ ਪਹੁੰਚ ਪੱਕੀ ਕਰੇਗੀ। ਗਰੀਬਾਂ ਅਤੇ ਅਮੀਰਾਂ ਦੇ ਬੱਚਿਆਂ ਲਈ ਬਿਨਾਂ ਭੇਦਭਾਵ ਕੀਤੇ ਸਿੱਖਿਆ ਦਾ ਚੰਗਾ ਅਤੇ ਇੱਕ ਸਮਾਨ ਮਹੌਲ ਤਿਆਰ ਕਰੇਗੀ। ਪੰਜਾਬ ਦੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਪ੍ਰਾਈਵੇਟ ਸਿੱਖਿਆ ਅਦਾਰਿਆਂ ਤੋਂ ਚੰਗਾ ਬਣਾਏਗੀ।

Aam Aadmi PartyAam Aadmi Party

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਤੋਂ ਜਨਗਣਨਾ, ਸਰਵੇ ਸਮੇਤ ਕਈ ਤਰ੍ਹਾਂ ਦੇ ਦੂਜੇ ਕੰਮ ਕਰਵਾਉਂਦੀਆਂ ਸਨ, ਜਿਸ ਦਾ ਮਾੜਾ ਅਸਰ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਪੈਂਦਾ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਅਧਿਆਪਕਾਂ ਤੋਂ ਕੇਵਲ ਸਿੱਖਿਆ ਦਾ ਕੰਮ ਕਰਵਾਏਗੀ ਤਾਂ ਜੋ ਵਿਦਿਆਰਥੀਆਂ ਦਾ ਸਿਲੇਬਸ ਨਿਰਧਾਰਤ ਸਮੇਂ ’ਚ ਪੂਰਾ ਹੋ ਸਕੇ। ਸਮੇਂ ’ਤੇ ਪ੍ਰੀਖਿਆਵਾਂ ਅਤੇ ਨਤੀਜੇ ਹੋਣ ਅਤੇ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਭਰਪੂਰ ਮਾਰਗ ਦਰਸ਼ਨ ਪ੍ਰਾਪਤ ਹੋਵੇਗਾ।  ਉਨ੍ਹਾਂ ਇਸ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਪੰਜਾਬ ਦੀ ਸਿੱਖਿਆ ਵਿਵਸਥਾ ਲਈ ਕਰਾਂਤੀਕਾਰੀ ਕਦਮ ਕਰਾਰ ਦਿੱਤਾ ਹੈ।

CM Bhagwant Mann at Punjabi UniversityCM Bhagwant Mann at Punjabi University

ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨਾ ‘ਆਪ’ ਸਰਕਾਰ ਦਾ ਮੁੱਖ ਉਦੇਸ਼ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ’ਚ ਹੀ ਉਚ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇੇਗੀ ਅਤੇ ਪੰਜਾਬ ਦੇ ਪੈਸੇ ਅਤੇ ਪ੍ਰਤਿਭਾ ਦੇ ਪਰਵਾਸ ਨੂੰ ਰੋਕੇਗੀ। ਆਉਣ ਵਾਲੇ ਸਾਲਾਂ ’ਚ ਪੰਜਾਬ ਦੀ ਸਿੱਖਿਆ ਵਿਵਸਥਾ ਐਨੀ ਚੰਗੀ ਹੋ ਜਾਵੇਗੀ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਬਾਹਰ ਜਾਣ ਦੀ ਜ਼ਰੂਰਤ ਨਹੀਂ ਪਵੇਗੀ, ਉਲਟਾ ਵੱਡੀ ਗਿਣਤੀ ਵਿੱਚ ਵਿਦੇਸ਼ਾਂ ਤੋਂ ਵਿਦਿਆਰਥੀ ਪੰਜਾਬ ਵਿੱਚ ਪੜ੍ਹਨ ਆਇਆ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement