
ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ।
ਆਗਰਾ : ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ 4 ਅਪ੍ਰੈਲ ਨੂੰ ਸੁਣਵਾਈ ਕਰਨ ਲਈ ਕਿਹਾ ਹੈ |
Supreme Court
ਲਖੀਮਪੁਰ ਖੀਰੀ ਕਾਂਡ ਦੀ ਨਿਗਰਾਨੀ ਕਰਨ ਵਾਲੀ ਸੁਪਰੀਮ ਕੋਰਟ ਦੀ ਨਿਯੁਕਤ ਕਮੇਟੀ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ। ਇਲਾਹਾਬਾਦ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ।
Ashish Mishra
ਇਸ ਤੋਂ ਅਸੰਤੁਸ਼ਟ ਪੀੜਤ ਪਰਿਵਾਰਾਂ ਦੇ ਲੋਕ ਸੁਪਰੀਮ ਕੋਰਟ ਪੁੱਜੇ। ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਇਹ ਵੀ ਕਿਹਾ ਸੀ ਕਿ ਰਾਜ ਸਰਕਾਰ ਨੂੰ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣੀ ਚਾਹੀਦੀ ਹੈ।