
ਤਰਨਤਾਰਨ ਦੇ ਪਿੰਡ ਮੱਲੂਵਾਲ ਸੰਤਾ ਦੇ ਬਲਜੀਤ ਸਿੰਘ ਨੂੰ ਕੀਤਾ ਸੀ ਅਗਵਾ
ਮੁਹਾਲੀ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 32 ਸਾਲ ਪੁਰਾਣੇ ਮਾਮਲੇ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਹੈ। ਅਦਾਲਤ ਨੇ ਇਕ ਵਿਅਕਤੀ ਨੂੰ ਗ਼ੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਅਤੇ ਲਾਪਤਾ ਕਰਨ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਪੰਜ-ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ: ਨਿਊ ਸਾਊਥ ਵੇਲਜ਼ ਦੇ ਵਿੱਤ ਮੰਤਰੀ ਬਣੇ ਭਾਰਤੀ ਮੂਲ ਦੇ ਡੈਨੀਅਲ ਮੂਖੇ
ਤਿੰਨਾਂ ਦੋਸ਼ੀਆਂ ਦੀ ਪਛਾਣ ਅੰਮ੍ਰਿਤਸਰ ਦੇ ਤਤਕਾਲੀ ਥਾਣਾ ਇੰਚਾਰਜ ਐਸਐਚਓ ਸੂਬਾ ਸਿੰਘ, ਤਤਕਾਲੀ ਸਬ-ਇੰਸਪੈਕਟਰ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਅਤੇ ਤਤਕਾਲੀ ਏਐਸਆਈ ਰਵੇਲ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸੇ ਕੇਸ ਵਿਚ ਚੌਥੇ ਪੁਲਿਸ ਮੁਲਾਜ਼ਮ ਐਸਐਸਆਈ ਕਸ਼ਮੀਰ ਸਿੰਘ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਮਿਲੀ ਮਾਨਤਾ, ਜਨਗਣਨਾ ਸੂਚੀ ਵਿਚ ਮਿਲਿਆ ਕਾਲਮ
ਜਾਣਕਾਰੀ ਅਨੁਸਾਰ 7 ਅਗਸਤ 1991 ਨੂੰ ਥਾਣਾ ਝਬਾਲ ਦੇ ਉਕਤ ਪੁਲਿਸ ਮੁਲਾਜ਼ਮਾਂ ਨੇ ਪਿੰਡ ਮੱਲੂਵਾਲ ਸੰਤਾ ਦੇ ਵਸਨੀਕ ਬਲਜੀਤ ਸਿੰਘ ਨੂੰ ਨਾਜਾਇਜ਼ ਤੌਰ 'ਤੇ ਕਾਬੂ ਕੀਤਾ ਸੀ | 10 ਦਿਨਾਂ ਬਾਅਦ ਬਲਜੀਤ ਸਿੰਘ ਥਾਣੇ ਤੋਂ ਗਾਇਬ ਹੋ ਗਿਆ। ਇਸ ਮਗਰੋਂ ਉਕਤ ਤਿੰਨਾਂ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮ ਬਲਜੀਤ ਸਿੰਘ ਨੂੰ ਹਿਰਾਸਤ ਵਿਚ ਲੈਣ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਇਸ 'ਤੇ ਸੁਣਵਾਈ ਕਰਦੇ ਹੋਏ ਬੁੱਧਵਾਰ ਨੂੰ ਅਦਾਲਤ 'ਚ ਤਿੰਨਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਤਿੰਨਾਂ ਨੂੰ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਵੱਖ-ਵੱਖ ਧਾਰਾਵਾਂ ਤਹਿਤ ਕੁੱਲ ਦਸ ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: ਨਸ਼ਾ ਤਸਕਰ ਨੂੰ ਛੱਡਣ ਬਦਲੇ ਚੌਕੀ ਇੰਚਾਰਜ ਨੇ ਲਈ 70 ਹਜ਼ਾਰ ਰੁਪਏ ਰਿਸ਼ਵਤ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਬਲਜੀਤ ਸਿੰਘ ਦੀ ਪਤਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪਤੀ ਆਪਣੇ ਭਰਾ ਪਰਮਜੀਤ ਸਿੰਘ ਨਾਲ 7 ਅਗਸਤ 1991 ਨੂੰ ਨੇੜਲੇ ਕਸਬਾ ਝਬਾਲ ਤੋਂ ਸਾਮਾਨ ਲੈਣ ਗਿਆ ਸੀ। ਜਦੋਂ ਉਹ ਸਵੇਰੇ 10 ਵਜੇ ਦੇ ਕਰੀਬ ਬੱਸ ਸਟੈਂਡ ’ਤੇ ਉਤਰਿਆ ਤਾਂ ਪੁਲਿਸ ਮੁਲਾਜ਼ਮ ਉਸ ਨੂੰ ਆਪਣੀ ਜਿਪਸੀ ਵਿੱਚ ਬਿਠਾ ਕੇ ਲੈ ਗਏ ਸੀ।