
5 ਬੰਦੀਆਂ ਅਤੇ 1 ਕੈਦੀ ਖ਼ਿਲਾਫ਼ 52-ਏ ਜੇਲ੍ਹ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ।
ਕਪੂਰਥਲਾ : ਪੰਜਾਬ ਦੀਆਂ ਜੇਲ੍ਹਾਂ ’ਚੋਂ ਮੋਬਾਇਲ ਫੋਨ ਬਰਾਮਦ ਹੋ ਰਹੇ ਹਨ। ਅੱਜ ਇੱਕ ਵਾਰ ਫਿਰ ਕਪੂਰਥਲਾ ਜੇਲ੍ਹ ’ਚੋਂ ਮੋਬਾਇਲ ਫ਼ੋਨ ਬਰਾਮਦ ਹੋਏ ਹਨ। ਕੁਝ ਜੇਲ੍ਹਾਂ ਭਾਵੇਂ ਕਿ ਇਹ ਜੇਲ੍ਹ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਇਸ ਜੇਲ੍ਹ ਵਿੱਚ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਬੈਰਕਾਂ ਦੀ ਤਲਾਸ਼ੀ ਦੌਰਾਨ ਅੱਜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ, ਜਿਸ ਦੇ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 5 ਬੰਦੀਆਂ ਅਤੇ 1 ਕੈਦੀ ਖ਼ਿਲਾਫ਼ 52-ਏ ਜੇਲ੍ਹ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ।