
ਪੁਲਿਸ ਨੇ ਹਿਰਾਸਤ ਵਿਚ ਲਏ ਸੀ 360 ਨੌਜਵਾਨ
ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿਚੋਂ 348 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਧਾਰਾ 107 /151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਮਿਲੀ ਮਾਨਤਾ, ਜਨਗਣਨਾ ਸੂਚੀ ਵਿਚ ਮਿਲਿਆ ਕਾਲਮ
ਇਹ ਜਾਣਕਾਰੀ ਸਰਕਾਰ ਪੱਧਰ ’ਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਇਸ ਦੌਰਾਨ ਕੌਮੀ ਸੁਰੱਖਿਆ ਐਕਟ ਅਤੇ ਹੋਰ ਧਰਾਵਾਂ ਹੇਠ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਬਾਰੇ ਅਕਾਲ ਤਖ਼ਤ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ ਵਿਚ ਸਰਕਾਰੀ ਵਿਭਾਗਾਂ ਦੇ ਬਿਜਲੀ ਬਿੱਲ ਦੀ ਬਕਾਇਆ ਰਾਸ਼ੀ 2600 ਕਰੋੜ ਰੁਪਏ ਤੋਂ ਪਾਰ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਵਿਚ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਕਿਹਾ ਗਿਆ ਸੀ। ਉਹਨਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਸੀ, ਜਿਸ ਨੂੰ ਭਾਰਤ ਵਿਚ ਹਟਾ ਦਿੱਤਾ ਗਿਆ ਸੀ।