
ਕੰਮ ਕਰਕੇ ਵਾਪਸ ਘਰ ਜਾ ਰਿਹਾ ਸੀ ਮ੍ਰਿਤਕ ਨੌਜਵਾਨ
ਪਟਿਆਲਾ: ਪਟਿਆਲਾ ਦੇ ਮਹਿੰਦਰਾ ਕਾਲਜ ਦੇ ਨੇੜੇ ਇਕ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ਨੇ ਇਕ ਐਕਟਿਵ ਸਵਾਰ ਨੂੰ ਟੱਖਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਬਠਿੰਡਾ : ਕੇਂਦਰੀ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਬਰਾਮਦ ਹੋਏ ਮੋਬਾਇਲ, ਸਿਮ, ਬੈਟਰੀ ਤੇ ਚਾਰਜਰ
ਮ੍ਰਿਤਕ ਨੌਜਵਾਨ ਦੀ ਪਹਿਚਾਣ ਅਸ਼ੀਸ਼ ਸ਼ਰਮਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਫਾਸਟ ਫੂਡ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਉਹ 11 ਤੋਂ 12 ਵਜੇ ਦੇ ਕਰੀਬ ਸਕੂਟਰੀ 'ਤੇ ਆਪਣੇ ਕੰਮ ਤੋਂ ਛੁੱਟੀ ਕਰਕੇ ਘਰ ਵਾਪਸ ਆ ਰਿਹਾ ਸੀ।
ਇਹ ਵੀ ਪੜ੍ਹੋ: ਏਅਰ ਇੰਟੈਲੀਜੈਂਸ ਯੂਨਿਟ ਦੀ ਕਾਰਵਾਈ : ਕੋਚੀ ਏਅਰਪੋਰਟ ’ਤੇ ਯਾਤਰੀ ਕੋਲੇ 49.5 ਲੱਖ ਰੁਪਏ ਦੀ ਕੀਮਤ ਦਾ 1063 ਗ੍ਰਾਮ ਸੋਨਾ ਕੀਤਾ ਜ਼ਬਤ
ਇਸ ਦੌਰਾਨ ਹੀ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਟ ਐਕਟਿਵਾ ਦੇ ਵੀ ਪਰਖੱਚੇ ਉੱਡ ਗਏ। ਪਰਿਵਾਰਕ ਮੈਂਬਰਾਂ ਦੀ ਇਹ ਮੰਗ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।