
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਅਬੋਹਰ: ਅਬੋਹਰ ਦੇ ਫਾਜ਼ਿਲਕਾ ਰੋਡ 'ਤੇ ਸਥਿਤ ਫੌਜੀ ਛਾਉਣੀ ਦੇ ਜਵਾਨ ਦੀ ਪਤਨੀ ਨੇ ਬੀਤੀ ਸ਼ਾਮ ਅਣਪਛਾਤੇ ਕਾਰਨਾਂ ਕਰਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਪੁਲਿਸ ਗੁਜਰਾਤ 'ਚ ਰਹਿ ਰਹੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਆਉਣ ਦਾ ਇੰਤਜ਼ਾਰ ਕਰ ਰਹੀ ਹੈ। ਜਿਨ੍ਹਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅਬੋਹਰ 'ਚ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
ਜਾਣਕਾਰੀ ਮੁਤਾਬਕ 40 ਸਾਲਾ ਜੈਸ਼੍ਰੀ ਬੇਨ ਦਾ ਪਤੀ ਹਰੀਗਰੇਨ ਕੁਮਾਰ ਫੌਜ 'ਚ ਹੌਲਦਾਰ ਦੇ ਅਹੁਦੇ 'ਤੇ ਤਾਇਨਾਤ ਹੈ। ਅਣਪਛਾਤੇ ਕਾਰਨਾਂ ਕਾਰਨ ਪਤਨੀ ਨੇ ਬੀਤੀ ਸ਼ਾਮ ਆਪਣੇ ਕੁਆਰ ਟਰ ਦੇ ਉਪਰਲੇ ਕਮਰੇ ਵਿੱਚ ਰੱਸੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ 'ਤੇ ਫੌਜ ਦੇ ਅਧਿਕਾਰੀਆਂ ਨੇ ਸਿਟੀ ਫਾਰੈਸਟ ਪੁਲਿਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ: CM ਹਾਊਸ ਚੰਡੀਗੜ੍ਹ 'ਚ ਕਮਾਂਡੋ ਵਜੋਂ ਤਾਇਨਾਤ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਜਿਸ 'ਤੇ ਏ.ਐਸ.ਆਈ ਬਹਾਦਰ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਪੁਲਿਸ ਨੇ ਮ੍ਰਿਤਕ ਦੇ ਗੁਜਰਾਤ ਰਹਿੰਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਨੇ ਕਿਉਂ ਚੁੱਕਿਆ ਅਜਿਹਾ ਕਦਮ? ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਦੋ ਬੇਟੇ ਹਨ।