Jalandhar News: ਜਲੰਧਰ 'ਚ ਇਕ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Mar 30, 2024, 1:08 pm IST
Updated : Mar 30, 2024, 1:09 pm IST
SHARE ARTICLE
A married woman committed suicide in Jalandhar news in punjabi
A married woman committed suicide in Jalandhar news in punjabi

Jalandhar News: ਪੇਕੇ ਪ੍ਰਵਾਰ ਨੇ ਸਹੁਰਿਆਂ ਤੇ ਲਗਾਇਆ ਮਾਰਨ ਦਾ ਇਲਜ਼ਾਮ

A married woman committed suicide in Jalandhar news in punjabi :  ਜਲੰਧਰ ਦੇ ਅਸ਼ੋਕ ਵਿਹਾਰ ਨੇੜੇ ਇਕ ਵਿਆਹੁਤਾ ਔਰਤ ਨੇ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਿਸ ਦੀ ਪਛਾਣ ਰੇਸ਼ਮੀ ਪਤਨੀ ਰਵੀ ਸਿੰਘ ਵਾਸੀ ਜਲੰਧਰ ਵਜੋਂ ਹੋਈ, ਜੋ ਮੂਲ ਰੂਪ ਤੋਂ ਸਮਸਤੀਪੁਰ, ਬਿਹਾਰ ਦੀ ਰਹਿਣ ਵਾਲੀ ਸੀ।

ਇਹ ਵੀ ਪੜ੍ਹੋ: Mexico Boat Overturn: ਡੌਂਕੀ ਲਗਾ ਕੇ ਮੈਕਸੀਕੋ ਜਾ ਰਹੇ ਪ੍ਰਵਾਸੀਆਂ ਦੀ ਰਾਹ ਵਿਚ ਹੀ ਪਲਟੀ ਕਿਸ਼ਤੀ, ਥਾਈਂ ਹੋਈ ਮੌਤ

ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਜਾਂ ਹੋਰ ਕੋਈ ਚੀਜ਼ ਨਹੀਂ ਮਿਲੀ ਹੈ। ਇਸ ਸਬੰਧੀ ਮਾਪਿਆਂ ਨੇ ਸਹੁਰੇ ਪਰਿਵਾਰ ’ਤੇ ਕਤਲ ਦਾ ਦੋਸ਼ ਲਾਇਆ ਹੈ। ਰੇਸ਼ਮੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ: Jalandhar News: ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, ਵਿੱਕੀ ਗੌਂਡਰ ਗੈਂਗ ਦੇ ਸਾਥੀ ਕੀਤੇ ਕਾਬੂ

ਮ੍ਰਿਤਕ ਦੇ ਭਰਾ ਅਮਰਜੀਤ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਨੂੰ ਸਹੁਰੇ ਵਾਲੇ ਤੰਗ ਪ੍ਰੇਸ਼ਾਨ ਕਰਦੇ ਸਨ। ਬੀਤੇ ਦਿਨ ਜਦੋਂ ਉਹ ਆਪਣੀ ਭੈਣ ਦੇ ਘਰ ਗਿਆ ਤਾਂ ਉਸ ਦੀ ਭੈਣ ਨੇ ਉਸ ਨੂੰ ਦੱਸਿਆ ਕਿ ਉਹ ਆਪਣੇ ਸਹੁਰਿਆਂ ਤੋਂ ਪਰੇਸ਼ਾਨ ਹੈ। ਮੈਨੂੰ ਇਥੋਂ ਲੈ ਜਾਓ। ਜਦੋਂ ਅਮਰਜੀਤ ਨੇ ਉਸ ਦੀ ਸੱਸ ਨੂੰ ਆਪਣੀ ਭੈਣ ਨੂੰ ਨਾਲ ਲੈ ਜਾਣ ਲਈ ਕਿਹਾ ਤਾਂ ਉਸ ਨੇ ਇਨਕਾਰ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਤੋਂ ਬਾਅਦ ਉਹ ਆਪਣੇ ਘਰ ਪਰਤ ਗਿਆ। ਅਗਲੇ ਦਿਨ ਯਾਨੀ ਸ਼ੁੱਕਰਵਾਰ ਨੂੰ ਉਸ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਸ ਦੀ ਭੈਣ ਨੇ ਖ਼ੁਦਕੁਸ਼ੀ ਕਰ ਲਈ ਹੈ। ਅਮਰਜੀਤ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਮੈਂ ਉਸ ਦੀ ਭੈਣ ਦੇ ਘਰ ਪਹੁੰਚਿਆ ਤਾਂ ਦੇਖਿਆ ਕਿ ਉਸ ਦੀ ਭੈਣ ਫਰਸ਼ 'ਤੇ ਪਈ ਸੀ। ਉਸ ਦੀ ਗਰਦਨ 'ਤੇ ਨਿਸ਼ਾਨ ਸਨ। ਅਮਰਜੀਤ ਨੇ ਪਹਿਲੇ ਮੌਕੇ ’ਤੇ ਤੁਰੰਤ ਪੁਲਿਸ ਨੂੰ ਬੁਲਾ ਲਿਆ। ਪੁਲਿਸ ਨੇ ਮੌਕੇ ’ਤੇ ਪਹੁੰਚਦਿਆਂ ਹੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਅਮਰਜੀਤ ਨੇ ਪੁਲਿਸ ਨੂੰ ਦੱਸਿਆ ਕਿ ਰੇਸ਼ਮੀ ਨੂੰ ਉਸ ਦੇ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

(For more news apart from 'A married woman committed suicide in Jalandhar news in punjabi ' stay tuned to Rozana Spokesma

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement