Punjab Crime News : ਪਠਾਨਕੋਟ ’ਚ ਢਾਬੇ ’ਤੇ ਹੋਈ ਅੰਨ੍ਹੇਵਾਹ ਫ਼ਾਇਰਿੰਗ, ਦੋ ਨੌਜਵਾਨ ਜ਼ਖ਼ਮੀ 

By : BALJINDERK

Published : Mar 30, 2024, 6:16 pm IST
Updated : Mar 30, 2024, 6:17 pm IST
SHARE ARTICLE
Taking the injured to the civil hospital
Taking the injured to the civil hospital

Punjab Crime News : 5 ਤੋਂ 6 ਵਿਅਕਤੀਆਂ ਨੇ ਚਲਾਈਆਂ ਗੋਲ਼ੀਆਂ, 7 ਖੋਲ ਹੋਏ ਬਰਾਮਦ

Punjab Crime News : ਪਠਾਨਕੋਟ ਦੇ ਸਰਨਾ ’ਚ ਇੱਕ ਢਾਬੇ ’ਤੇ ਕੁਝ ਨੌਜਵਾਨਾਂ ’ਤੇ 5 ਤੋਂ 6 ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ  ਹੈ। ਜਾਣਕਾਰੀ ਮੁਤਾਬਕ ਗੋਲ਼ੀਆਂ ਦੇ 7 ਖੋਲ ਬਰਾਮਦ ਕੀਤੇ ਗਏ, ਜਿਸ ’ਚ ਦੋ ਨੌਜਵਾਨਾਂ ਨੂੰ ਗੋਲ਼ੀਆਂ ਲੱਗੀਆਂ ਹਨ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੋਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਰੈਫਰ ਕੀਤਾ ਗਿਆ ਹੈ।

ਇਹ ਵੀ ਪੜੋ:Rohtak News : ਸ਼ਹੀਦ ਫੌਜੀ ਦਾ ਪਿਤਾ 5 ਸਾਲਾਂ ਤੋਂ ਬੁਢਾਪਾ ਪੈਨਸ਼ਨ ਨਾ ਮਿਲਣ ’ਤੇ ਹੋਇਆ ਭਾਵੁਕ, ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ  

ਇਸ ਸਬੰਧੀ ਪੁਲਿਸ ਅਧਿਕਾਰੀ DSP ਰੂਰਲ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਥੇ ਫਾਇਰਿੰਗ ਹੋਈ ਹੈ ਅਤੇ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਉਨ੍ਹਾਂ ਨੂੰ ਗੋਲੀਆਂ ਦੇ 7 ਖੋਲ ਬਰਾਮਦ ਹੋਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਤੋਂ ਬਾਅਦ ਹੀ ਹਮਲੇ ਦੇ ਅਸਲ ਕਾਰਨ ਅਤੇ ਹਮਲਾਵਰਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜੋ:Lifestyle News : ਜੇਕਰ ਬੱਚਿਆਂ ਦਾ ਪੜ੍ਹਾਈ ’ਚ ਮਨ ਨਹੀਂ ਲੱਗਦਾ ਤਾਂ ਸਟੱਡੀ ਟੇਬਲ ’ਤੇ ਰੱਖੋ ਇਹ 5 ਪੌਦੇ

 (For more news apart from Firing at a dhaba in Pathankot, two youths injured News in Punjabi, stay tuned to Rozana Spokesman)

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement