
ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਪਿੰਡ ਮਹਿਲ ਕਲਾਂ ਦੇ ਟੋਲ ਪਲਾਜ਼ੇ ਹੋਣਗੇ ਬੰਦ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ-ਰਾਏਕੋਟ-ਮਹਿਲ ਕਲਾਂ ਦੋ ਟੋਲ ਪਲਾਜ਼ੇ ਬੰਦ ਹੋਣ ਜਾ ਰਹੇ ਹਨ।
ਮੁੱਖ ਮੰਤਰੀ ਨੇ ਦਸਿਆ ਕਿ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਪਿੰਡ ਮਹਿਲ ਕਲਾਂ ਵਿਖੇ ਇਕੋ ਕੰਪਨੀ ਦੇ ਟੋਲ ਪਲਾਜ਼ੇ ਹਨ। ਕੰਪਨੀ ਨੇ ਕੋਰੋਨਾ ਕਾਲ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਖਾਰਜ ਕਰ ਦਿਤਾ। ਉਨ੍ਹਾਂ ਐਲਾਨ ਕੀਤਾ ਕਿ ਦੋਵੇਂ ਟੋਲ ਮਿਤੀ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ।
ਹੁਣ ਤਕ 12 ਟੋਲ ਪਲਾਜ਼ੇ ਹੋਏ ਬੰਦ
ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵਲੋਂ ਹੁਣ ਤਕ 12 ਟੋਲ ਪਲਾਜ਼ਾ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਦਿਤਾ ਹੈ ਕਿ ਟੋਲ ਪਲਾਜ਼ਿਆਂ ਦੀ ਲੁੱਟ ਨਹੀਂ ਹੋਣ ਦਿਤੀ ਜਾਵੇਗੀ। ਆਮ ਲੋਕਾਂ 'ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ।
ਸਰਕਾਰ ਨੇ ਅਜੇ ਤਕ ਕਿਸੇ ਵੀ ਕੰਪਨੀ ਨੂੰ ਸਮਾਂ ਵਧਾਉਣ ਦੀ ਮਨਜ਼ੂਰੀ ਨਹੀਂ ਦਿਤੀ ਹੈ। ਇਸ ਰਸਤੇ ਰਾਹੀਂ ਆਉਣ ਵਾਲੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ ਕਿਉਂਕਿ ਅਪ੍ਰੈਲ ਤੋਂ ਨਵੀਆਂ ਟੋਲ ਦਰਾਂ ਵੀ ਲਾਗੂ ਹੋਣ ਜਾ ਰਹੀਆਂ ਸਨ।
(For more Punjabi news apart from Punjab CM Bhagwant Mann announces closure of 2 toll plazat, stay tuned to Rozana Spokesman)