Punjab News: ਸਰਕਾਰੀ ਸਕੂਲ ਦੀ ਵਿਦਿਆਰਥਣ ਦੀ ਇਸਰੋ ਵਲੋਂ ਚੋਣ
Published : Mar 30, 2024, 7:35 am IST
Updated : Mar 30, 2024, 7:35 am IST
SHARE ARTICLE
Selection of government school girl by ISRO
Selection of government school girl by ISRO

ਹੁਸ਼ਿਆਰਪੁਰ ਦੇ ਸਕੂਲ ਜੁਝਾਰ ਚਠਿਆਲ ਦੀ ਵਿਦਿਆਰਥਣ ਹੈ ਅਰਸ਼ਪ੍ਰੀਤ ਕੌਰ

Punjab News: ਭਾਰਤੀ ਪੁਲਾੜ ਖੋਜ ਸੰਸਥਾ ਬੈਂਗਲੂਰੂ ਵਲੋਂ ਯੁਵਿਕਾ 2024 ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰ ਵਿਚਲੇ ਪੇਂਡੂ ਸਕੂਲ ਸਰਕਾਰੀ ਹਾਈ ਸਕੂਲ ਜੁਝਾਰ ਚਠਿਆਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਦੀ ‘ਯੰਗ ਸਾਇੰਟਿਸਟ ਪ੍ਰੋਗਰਾਮ’ ਵਿਚ ਚੋਣ ਹੋਈ ਹੈ ਜਿਸ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ।

ਵਿਦਿਆਰਥਣ ਦੇ ਗਾਈਡ ਅਧਿਆਪਕ ਸਾਇੰਸ ਮਾਸਟਰ ਅਮਨਪ੍ਰੀਤ ਸਿੰਘ ਨੇ ਇਸ ਮੌਕੇ ਖ਼ੁਸ਼ੀ ਜ਼ਾਹਰ ਕਰਦਿਆਂ ਦਸਿਆ ਕਿ ਇਸਰੋ ਵਲੋਂ ਯੁਵਿਕਾ 2024 ਵਿਚ ਵਿਦਿਆਰਥੀਆਂ ਦੀ ਚੋਣ ਕਰਨ ਲਈ ਨੈਸ਼ਨਲ ਪੱਧਰ ’ਤੇ ਇਕ ਪ੍ਰੀਖਿਆ ਲਈ ਗਈ ਸੀ, ਜਿਸ ਵਿਚ ਅਰਸ਼ਪ੍ਰੀਤ ਕੌਰ ਵਲੋਂ ਸਫ਼ਲਤਾ ਹਾਸਲ ਕਰਨਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਉਨ੍ਹਾਂ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਚੋਣ ਕਰਨ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ, ਪੁਲਾੜ ਤਕਨੀਕ ਸਬੰਧੀ ਮੁੱਢਲੀ ਜਾਣਕਾਰੀ ਦੇਣਾ ਹੈ। ਚੁਣੀ ਗਈ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੂੰ ਇੰਡੀਅਨ ਇੰਸਟੀਟਿਊਟ ਆਫ਼ ਰਿਮੋਟ ਸੈਂਸਿੰਗ ਦੇਹਰਾਦੂਨ ਉਤਰਾਖੰਡ ਵਿਖੇ ਦੋ ਹਫ਼ਤੇ ਰਹਿਣ ਦਾ ਮੌਕਾ ਮਿਲੇਗਾ, ਜਿਥੇ ਕਿ ਨਵਾਂ ਸਿੱਖਣ ਦੇ ਬੇਅੰਤ ਮੌਕੇ ਮਿਲਣਗੇ।

 (For more Punjabi news apart from Selection of government school girl by ISRO, stay tuned to Rozana Spokesman)

Tags: isro

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement