Punjab News: ਪੰਜਾਬ ਸਰਕਾਰ ਨੇ ਸੁਸ਼ੀਲ ਰਿੰਕੂ-ਸ਼ੀਤਲ ਅੰਗੂਰਾਲ ਦੀ ਸੁਰੱਖਿਆ ਘਟਾਈ! ਵਾਪਸ ਸੱਦੇ ਕਮਾਂਡੋ ਤੇ ਪਾਇਲਟ ਗੱਡੀਆਂ
Published : Mar 30, 2024, 1:58 pm IST
Updated : Mar 30, 2024, 1:58 pm IST
SHARE ARTICLE
MLA Sheetal Angural and MP Sushil Rinku
MLA Sheetal Angural and MP Sushil Rinku

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਸੁਰੱਖਿਆ ਉਤੇ ਕੀਤੀ ਚਰਚਾ

Punjab News: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਦੀਆਂ ਖ਼ਬਰਾਂ ਆ ਰਹੀਆਂ ਹਨ।

ਸੂਤਰਾਂ ਅਨੁਸਾਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੁਰੱਖਿਆ ਵਾਹਨ (ਪਾਇਲਟ ਜੀਪ) ਨੂੰ ਵੀ ਸੁਰੱਖਿਆ ਤੋਂ ਹਟਾ ਦਿਤਾ ਗਿਆ ਹੈ। ਹਾਲਾਂਕਿ ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ 'ਚ ਅਜੇ ਤਕ ਕੋਈ ਕਮੀ ਨਹੀਂ ਆਈ ਹੈ।

ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿਚ ਵੱਡੀ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲਿਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। 2 ਦੀ ਰਵਾਨਗੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਈ। ਜਦਕਿ ਦੋ ਦੀ ਰਵਾਨਗੀ ਅੱਜ ਜਾਂ ਸੋਮਵਾਰ ਤਕ ਹੋਵੇਗੀ। ਖ਼ਬਰਾਂ ਹਨ ਕਿ ਜਲਦੀ ਹੀ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਵੇਗੀ।

ਦੱਸ ਦੇਈਏ ਕਿ ਜਦੋਂ ਰਿੰਕੂ ਅਤੇ ਅੰਗੁਰਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਤਾਂ ਬਸਤੀ ਦਾਨਿਸ਼ਮੰਦਾ ਚੌਕ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਉਕਤ ਸੜਕ ਦੋਵਾਂ ਆਗੂਆਂ ਦੇ ਘਰ ਨੂੰ ਜਾਂਦੀ ਹੈ। ਜਿਥੇ ਸਰਕਾਰੀ ਬੋਰਡ ਵੀ ਪਾੜ ਦਿਤੇ ਗਏ। ਜਿਸ ਤੋਂ ਬਾਅਦ ਭਾਜਪਾ ਆਗੂਆਂ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੂੰ ਪੱਤਰ ਲਿਖਿਆ ਸੀ। ਜਿਸ ਵਿਚ ਉਸ ਨੇ ਦੋਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ ਪਰ ਇਸ ਦੌਰਾਨ ਪੰਜਾਬ ਸਰਕਾਰ ਨੇ ਸੁਰੱਖਿਆ ਵਧਾਉਣ ਦੀ ਬਜਾਏ ਘਟਾ ਦਿਤੀ ਹੈ।

ਇਸ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਬਾਅਦ ਸੁਸ਼ੀਲ ਰਿੰਕੂ ਅਤੇ ਅੰਗੁਰਲ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਖ਼ਬਰਾਂ ਹਨ ਕਿ ਉਕਤ ਮੀਟਿੰਗ ਵਿਚ ਮੁੱਖ ਤੌਰ 'ਤੇ ਉਨ੍ਹਾਂ ਦੀ ਸੁਰੱਖਿਆ ਬਾਰੇ ਚਰਚਾ ਕੀਤੀ ਗਈ। ਰਿੰਕੂ ਨੇ ਪੰਜਾਬ 'ਚ ਵਿਕ ਰਹੇ ਨਸ਼ਿਆਂ ਦਾ ਮੁੱਦਾ ਗ੍ਰਹਿ ਮੰਤਰੀ ਸ਼ਾਹ ਕੋਲ ਵੀ ਉਠਾਇਆ ਸੀ। ਉਨ੍ਹਾਂ ਕਿਹਾ ਕਿ ਉਹ ਅਕਸਰ ਨਸ਼ੇ ਦੇ ਖਿਲਾਫ ਬੋਲਦੇ ਹਨ। ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਪਰ ਫਿਰ ਵੀ ਸਰਕਾਰ ਨੇ ਸੁਰੱਖਿਆ ਘਟਾ ਦਿਤੀ ਹੈ। ਦੋਵਾਂ ਆਗੂਆਂ ਨੇ ਗ੍ਰਹਿ ਮੰਤਰੀ ਸ਼ਾਹ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement