Moga News: ਸ਼ਰਾਬ ਪੀਣ ਦੇ ਆਦੀ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Mar 30, 2024, 10:10 am IST
Updated : Mar 30, 2024, 10:11 am IST
SHARE ARTICLE
The person committed suicide in moga news in punjabi
The person committed suicide in moga news in punjabi

Moga News: ਦੋ ਬੱਚਿਆਂ ਦਾ ਸੀ ਪਿਓ

The person committed suicide in moga news in punjabi : ਮੋਗਾ ਦੇ ਪਿੰਡ ਡਾਲਾ ਦੇ ਇੱਕ ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਰਿਸ਼ਤੇਦਾਰ ਪੋਸਟਮਾਰਟਮ ਕਰਵਾਉਣ ਲਈ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਪੁੱਜੇ ਪਰ ਡਿਊਟੀ 'ਤੇ ਮੌਜੂਦ ਡਾਕਟਰ ਨੇ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਸ ਦੀ ਹਾਜ਼ਰੀ ਦਰਜ ਨਹੀਂ ਸੀ। 2 ਘੰਟੇ ਦੀ ਦੇਰੀ ਤੋਂ ਬਾਅਦ ਹਾਜ਼ਰੀ ਰਜਿਸਟਰ 'ਤੇ ਲੱਗਣ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਗਿਆ।

ਇਹ ਵੀ ਪੜ੍ਹੋ: Pakistani Children News: ਪਾਕਿਸਤਾਨ ਦੇ ਦੋ ਬੱਚਿਆਂ ਦੀ ਕਿਸਮਤ ਫਿਰ ਪੈ ਗਈ ਠੰਢੀ, ਨਹੀਂ ਹੋ ਸਕੀ ਵਤਨ ਵਾਪਸੀ

ਥਾਣਾ ਮਹਿਣਾ ਦੇ ਏ.ਐਸ.ਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਡਾਲਾ ਦੇ ਵਸਨੀਕ ਬਸੰਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸਦਾ ਭਰਾ 40 ਸਾਲਾ ਬਲਰਾਜ ਸਿੰਘ ਗੱਦੇ-ਸੋਫੇ ਬਣਾਉਣ ਵਾਲੀ ਫੈਕਟਰੀ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ ਸ਼ਰਾਬ ਪੀਣ ਦਾ ਆਦੀ ਸੀ।

ਇਹ ਵੀ ਪੜ੍ਹੋ: Punjab News : ਪੇਂਡੂ ਔਰਤਾਂ ਬਦਲ ਸਕਦੀਆਂ ਹਨ ਦੁਨੀਆਂ ਦੀ ਤਕਦੀਰ

ਇਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਬਲਰਾਜ ਸਿੰਘ ਦੋ ਬੱਚਿਆਂ ਦਾ ਪਿਤਾ ਸੀ। ਬੀਤੀ 28 ਮਾਰਚ ਦੀ ਦੁਪਹਿਰ ਨੂੰ ਉਸ ਦੇ ਭਰਾ ਨੇ ਘਰ ਦੇ ਵਰਾਂਡੇ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਤੱਕ ਪਰਿਵਾਰ ਵਾਲਿਆਂ ਨੂੰ ਬਲਰਾਜ ਦੀ ਮੌਤ ਹੋਣ ਦਾ ਪਤਾ ਲੱਗਾ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ।  ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਸ਼ੁੱਕਰਵਾਰ ਸਵੇਰੇ 10 ਵਜੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The Pakistani children were again taken to the Faridkot Child Reform Home' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement