Weather Update : ਉੱਤਰ ਭਾਰਤ ’ਚ ਬਦਲਿਆ ਮੌਸਮ ਦਾ ਮਿਜਾਜ਼, ਮੈਦਾਨਾਂ ’ਚ ਮੀਂਹ ਅਤੇ ਪਹਾੜਾਂ ’ਤੇ ਬਰਫ਼ਬਾਰੀ
Published : Mar 30, 2024, 4:08 pm IST
Updated : Mar 30, 2024, 4:09 pm IST
SHARE ARTICLE
Weather Update.
Weather Update.

ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ 

Weather Update, ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ’ਚ ਸਨਿਚਰਵਾਰ ਨੂੰ ਮੀਂਹ ਪਿਆ, ਜਿਸ ਕਾਰਨ ਸੂਬੇ ਅਤੇ ਗੁਆਂਢੀ ਸੂਬੇ ਹਰਿਆਣਾ ’ਚ ਘੱਟੋ-ਘੱਟ ਤਾਪਮਾਨ ਆਮ ਪੱਧਰ ਦੇ ਆਸ-ਪਾਸ ਰਿਹਾ। ਮੌਸਮ ਵਿਭਾਗ ਅਨੁਸਾਰ ਲੁਧਿਆਣਾ ’ਚ 15.4 ਮਿਲੀਮੀਟਰ, ਅੰਮ੍ਰਿਤਸਰ ’ਚ 4.2 ਮਿਲੀਮੀਟਰ, ਪਟਿਆਲਾ ’ਚ 2 ਮਿਲੀਮੀਟਰ, ਪਠਾਨਕੋਟ ’ਚ 1 ਮਿਲੀਮੀਟਰ ਅਤੇ ਬਠਿੰਡਾ ’ਚ 7 ਮਿਲੀਮੀਟਰ ਅਤੇ ਫਰੀਦਕੋਟ ’ਚ 4.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ’ਚ 8.6 ਮਿਲੀਮੀਟਰ ਮੀਂਹ ਪਿਆ ਜਦਕਿ ਹਰਿਆਣਾ ਦੇ ਅੰਬਾਲਾ ’ਚ 5.6 ਮਿਲੀਮੀਟਰ ਮੀਂਹ ਪਿਆ। ਮੀਂਹ ਤੇਜ਼ ਹਵਾਵਾਂ ਨਾਲ ਉਸ ਸਮੇਂ ਆਇਆ ਜਦੋਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ। ਪੰਜਾਬ ਅਤੇ ਹਰਿਆਣਾ ’ਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 19.1 ਡਿਗਰੀ ਸੈਲਸੀਅਸ, ਪਟਿਆਲਾ ’ਚ 17 ਡਿਗਰੀ ਸੈਲਸੀਅਸ ਅਤੇ ਲੁਧਿਆਣਾ ’ਚ 17.6 ਡਿਗਰੀ ਸੈਲਸੀਅਸ, ਪਠਾਨਕੋਟ ’ਚ 17.9 ਡਿਗਰੀ ਸੈਲਸੀਅਸ, ਬਠਿੰਡਾ ’ਚ 16.4 ਡਿਗਰੀ ਸੈਲਸੀਅਸ, ਫਰੀਦਕੋਟ ’ਚ 17 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ’ਚ 17.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਆਂਢੀ ਸੂਬੇ ਹਰਿਆਣਾ ਦੇ ਅੰਬਾਲਾ ’ਚ ਘੱਟੋ-ਘੱਟ ਤਾਪਮਾਨ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਿਸਾਰ ’ਚ ਘੱਟੋ-ਘੱਟ ਤਾਪਮਾਨ 20.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਬਰਫਬਾਰੀ ਤੇ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ’ਚ 168 ਸੜਕਾਂ ਬੰਦ 

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਅਤੇ ਜਨਜਾਤੀ ਇਲਾਕਿਆਂ ’ਚ ਸਨਿਚਰਵਾਰ ਨੂੰ ਬਰਫਬਾਰੀ ਹੋਈ, ਜਦਕਿ ਹੇਠਲੇ ਅਤੇ ਮੱਧ ਪਹਾੜੀਆਂ ’ਚ ਰੁਕ-ਰੁਕ ਕੇ ਗੜੇਮਾਰੀ ਅਤੇ ਮੀਂਹ ਪਿਆ। ਸਥਾਨਕ ਮੌਸਮ ਵਿਭਾਗ ਨੇ 4 ਅਪ੍ਰੈਲ ਤਕ ਸੂਬੇ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਕ ਅਧਿਕਾਰੀ ਨੇ ਦਸਿਆ ਕਿ ਇਹ ਹਾਦਸਾ ਸਨਿਚਰਵਾਰ ਸਵੇਰੇ ਕਿੰਨੌਰ ਜ਼ਿਲ੍ਹੇ ਦੇ ਮਲਿੰਗ ਨੇੜੇ ਉਸ ਸਮੇਂ ਵਾਪਰਿਆ ਜਦੋਂ ਹਿਮਾਚਲ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਐਚ.ਆਰ.ਟੀ.ਸੀ.) ਦੀ ਇਕ ਬੱਸ ਫਿਸਲਣ ਤੋਂ ਬਾਅਦ ਪਲਟ ਗਈ। ਹਾਲਾਂਕਿ ਫਿਲਹਾਲ ਇਸ ਹਾਦਸੇ ’ਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਉਨ੍ਹਾਂ ਨੇ ਦਸਿਆ ਕਿ ਭਾਰੀ ਬਰਫਬਾਰੀ ਕਾਰਨ ਮਨਾਲੀ ਨੇੜੇ ਰੋਹਤਾਂਗ ’ਚ ਅਟਲ ਸੁਰੰਗ ’ਤੇ ਆਵਾਜਾਈ ਰੋਕ ਦਿਤੀ ਗਈ ਹੈ। ਵਿਭਾਗ ਨੇ ਦਸਿਆ ਕਿ ਕਲਪਾ ਅਤੇ ਕੁਕੁਮਸੇਰੀ ’ਚ ਪਿਛਲੇ 24 ਘੰਟਿਆਂ ’ਚ 5 ਸੈਂਟੀਮੀਟਰ ਬਰਫਬਾਰੀ ਹੋਈ ਜਦਕਿ ਕੇਲੋਂਗ ’ਚ 3 ਸੈਂਟੀਮੀਟਰ ਬਰਫਬਾਰੀ ਹੋਈ। ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਦੇ ਅੰਕੜਿਆਂ ਮੁਤਾਬਕ ਸ਼ੁਕਰਵਾਰ ਰਾਤ ਨੂੰ ਸੂਬੇ ’ਚ ਤਿੰਨ ਨੈਸ਼ਨਲ ਹਾਈਵੇ ਸਮੇਤ ਕੁਲ 168 ਸੜਕਾਂ ਆਵਾਜਾਈ ਲਈ ਬੰਦ ਕਰ ਦਿਤੀ ਆਂ ਗਈਆਂ। ਸੂਬੇ ਦੀ ਰਾਜਧਾਨੀ ਸ਼ਿਮਲਾ ਅਤੇ ਕੁੱਝ ਹੋਰ ਥਾਵਾਂ ’ਤੇ ਸੋਲਨ ’ਚ ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਰੁਕ-ਰੁਕ ਕੇ ਮੀਂਹ ਪਿਆ। ਸਥਾਨਕ ਮੌਸਮ ਵਿਭਾਗ ਨੇ ਸਨਿਚਰਵਾਰ ਨੂੰ ਰਾਜ ਦੇ 12 ਜ਼ਿਲ੍ਹਿਆਂ ’ਚੋਂ ਸੱਤ ’ਚ ਵੱਖ-ਵੱਖ ਥਾਵਾਂ ’ਤੇ ਗੜੇਮਾਰੀ ਅਤੇ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। 

ਕਸ਼ਮੀਰ ਦੇ ਕੁੱਝ ਹਿੱਸਿਆਂ ’ਚ ਬਰਫਬਾਰੀ 

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਗੁਲਮਰਗ ਅਤੇ ਪਹਿਲਗਾਮ ਦੇ ਕਈ ਉੱਚੇ ਇਲਾਕਿਆਂ ’ਚ ਬਰਫਬਾਰੀ ਹੋਈ ਜਦਕਿ ਮੈਦਾਨੀ ਇਲਾਕਿਆਂ ’ਚ ਮੀਂਹ ਪਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਪ੍ਰਸਿੱਧ ਸਕੀ ਰਿਜ਼ਾਰਟ ਗੁਲਮਰਗ ਸਮੇਤ ਕਸ਼ਮੀਰ ਦੇ ਉੱਚੇ ਇਲਾਕਿਆਂ ’ਚ ਰਾਤ ਨੂੰ ਬਰਫਬਾਰੀ ਹੋਈ। ਦਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੈਰ-ਸਪਾਟਾ ਕੇਂਦਰ ਪਹਿਲਗਾਮ ’ਚ ਕਰੀਬ ਤਿੰਨ ਇੰਚ ਬਰਫਬਾਰੀ ਹੋਈ। 

ਅਧਿਕਾਰੀਆਂ ਨੇ ਦਸਿਆ ਕਿ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸਮੇਤ ਕੁੱਝ ਹੋਰ ਇਲਾਕਿਆਂ ’ਚ ਵੀ ਬਰਫਬਾਰੀ ਹੋਈ। ਅਧਿਕਾਰੀਆਂ ਨੇ ਦਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ’ਚ ਸ਼੍ਰੀਨਗਰ-ਲੇਹ ਹਾਈਵੇਅ ’ਤੇ ਦਰਾਸ ਸ਼ਹਿਰ ’ਚ ਵੀ ਬਰਫਬਾਰੀ ਹੋਈ। 

ਅਧਿਕਾਰੀਆਂ ਨੇ ਦਸਿਆ ਕਿ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਸਮੇਤ ਕਸ਼ਮੀਰ ਵਾਦੀ ਦੇ ਮੈਦਾਨੀ ਇਲਾਕਿਆਂ ’ਚ ਸਵੇਰ ਤਕ ਮੀਂਹ ਜਾਰੀ ਰਿਹਾ। ਮੌਸਮ ਵਿਭਾਗ ਨੇ ਇਕ ਬਿਆਨ ਵਿਚ ਕਿਹਾ ਕਿ ਜ਼ਿਆਦਾਤਰ ਥਾਵਾਂ (ਉੱਚੇ ਇਲਾਕਿਆਂ) ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਜਾਂ ਬਰਫਬਾਰੀ ਆਮ ਤੌਰ ’ਤੇ ਬੱਦਲ ਛਾਏ ਰਹਿਣਗੇ ਅਤੇ ਰਾਤ ਦੇ ਸਮੇਂ ਵੱਖ-ਵੱਖ ਥਾਵਾਂ ’ਤੇ ਭਾਰੀ ਬਾਰਸ਼ ਜਾਂ ਬਰਫਬਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਕੁੱਝ ਥਾਵਾਂ ’ਤੇ ਰੁਕ-ਰੁਕ ਕੇ ਹਲਕੀ ਬਾਰਸ਼ ਜਾਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ 5 ਅਪ੍ਰੈਲ ਤਕ ਮੌਸਮ ਖੁਸ਼ਕ ਰਹਿ ਸਕਦਾ ਹੈ। 

(For more news apart from Weather Update stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement