ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ
Published : Mar 30, 2025, 3:32 pm IST
Updated : Mar 30, 2025, 3:32 pm IST
SHARE ARTICLE
A unique initiative to involve parents in children's learning journey:- Dr. Baljit Kaur
A unique initiative to involve parents in children's learning journey:- Dr. Baljit Kaur

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪ੍ਰੋਗਰਾਮ ਬੱਚਿਆਂ ਦੀ ਬੁਨਿਆਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ, ‘ਆਰੰਭ’ ਪ੍ਰੋਗਰਾਮ ਅੱਠ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ: ਲੁਧਿਆਣਾ, ਐਸ ਏ ਐਸ ਨਗਰ, ਪਟਿਆਲਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਰੋਪੜ ਅਤੇ ਅੰਮ੍ਰਿਤਸਰ। ਇਹ ਪ੍ਰੋਗਰਾਮ ਜਲਦ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਭਵਿੱਖ ਵਿੱਚ ਰਾਜ ਭਰ ਵਿੱਚ ਵਿਸਥਾਰ ਲਈ ਇੱਕ ਮਾਡਲ ਵਜੋਂ ਕੰਮ ਕਰੇਗਾ।

ਮੰਤਰੀ ਨੇ ਹੋਰ ਵਿਆਖਿਆ ਕਰਦਿਆਂ ਕਿਹਾ ਕਿ ‘ਆਰੰਭ’ ਪ੍ਰੋਗਰਾਮ ਮਾਪਿਆਂ ਅਤੇ ਬੱਚਿਆਂ ਲਈ ਦਿਲਚਸਪ ਅਤੇ ਇੰਟਰਐਕਟਿਵ ਸਿੱਖਣ ਗਤੀਵਿਧੀਆਂ ਰਾਹੀਂ ਇੱਕ ਅਜਿਹਾ ਸਹਾਇਕ ਵਾਤਾਵਰਣ ਬਣਾਏਗਾ, ਜੋ ਬੱਚਿਆਂ ਦੇ ਬੌਧਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਸਰਕਾਰ ਦੀ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਅਕਾਦਮਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ‘ਆਰੰਭ’ ਪ੍ਰੋਗਰਾਮ ਦੇ ਲਾਗੂ ਕਰਨ ਸੰਬੰਧੀ ਹੋਰ ਵੇਰਵੇ ਆਉਣ ਵਾਲੇ ਮਹੀਨਿਆਂ ਵਿੱਚ ਜਨਤਕ ਕੀਤੇ ਜਾਣਗੇ। ਉਨ੍ਹਾਂ ਪੰਜਾਬ ਦੇ ਮਾਪਿਆਂ ਅਤੇ ਸਿੱਖਿਅਕਾਂ ਨੂੰ ਸ਼ੁਰੂਆਤੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਆਨੰਦਦਾਇਕ ਬਣਾਉਣ ਲਈ ਇਸ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਮੰਤਰੀ ਨੇ ਅੰਤ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਅਜਿਹੀਆਂ ਯੋਜਨਾਵਾਂ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣਗੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement