ਪਿੰਡ ਭਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ
Published : Mar 30, 2025, 1:20 pm IST
Updated : Mar 30, 2025, 3:11 pm IST
SHARE ARTICLE
Advocate Dhami expressed grief over the burning of the holy form of Sri Guru Granth Sahib Ji in village Bham
Advocate Dhami expressed grief over the burning of the holy form of Sri Guru Granth Sahib Ji in village Bham

ਸੰਗਤਾਂ ਨੂੰ ਸਮੇਂ-ਸਮੇਂ ਬਿਜਲੀ ਉਪਕਰਣਾਂ ਦੇ ਨਿਰੀਖਣ ਦੀ ਕੀਤੀ ਅਪੀਲ

ਅੰਮ੍ਰਿਤਸਰ, 30 ਮਾਰਚ- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵਾਰ-ਵਾਰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗ਼ੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ।

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਿਰੀਖਣ ਕਰਦੇ ਰਹਿਣ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

ਜਾਰੀ ਕਰਤਾ : 
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ।
81461-01114

ਇਸ ਦੇ ਨਾਲ ਹੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵੀ ਘਟਨਾ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਵਿਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਅਸੀਂ ਪਿੰਡ ਦੇ ਕਈ ਗੁਰਦੁਆਰਿਆਂ ਵਿਚ ਗਏ। ਜਿਥੇ ਸੇਵਾਦਾਰ ਨਹੀਂ ਸਨ।

ਉਨ੍ਹਾਂ ਕਿਹਾ ਕਿ ਜਿਹੜੇ ਗੁਰੂਘਰਾਂ ਵਿਚ ਸੇਵਾਦਾਰ ਨਹੀਂ ਹੋਣਗੇ, ਉਥੋਂ ਪਾਵਨ ਸਰੂਪ ਨੇੜਲੇ ਇਤਿਹਾਸਕ ਗੁਰੂਘਰਾਂ ਵਿਚ ਪਹੁੰਚਾਏ ਜਾਣਗੇ। ਇਸ ਦੇ ਨਾਲ ਹੀ ਜਥੇਦਾਰ ਸਾਹਿਬ ਨੇ ਪਿੰਡ ਭਾਮ ਦੇ ਨਿਵਾਸੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਹੈ। ਹਰ ਪਰਿਵਾਰ ਦਾ ਇਕ-ਇਕ ਮੈਂਬਰ ਹਾਜ਼ਰ ਜ਼ਰੂਰ ਹੋਵੇਗਾ। 
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement