Lehra News : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ’ਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਕੀਤੀ ਸ਼ੁਰੂਆਤ

By : BALJINDERK

Published : Mar 30, 2025, 5:01 pm IST
Updated : Mar 30, 2025, 5:03 pm IST
SHARE ARTICLE
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ’ਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਕੀਤੀ ਸ਼ੁਰੂਆਤ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ’ਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਕੀਤੀ ਸ਼ੁਰੂਆਤ

Lehra News : ਕਰੀਬ 6 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ ਕਰੀਬ 85 ਲੱਖ ਰੁਪਏ ਆਵੇਗੀ ਲਾਗਤ

Lehra News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਪ੍ਰੋਜੈਕਟ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਸਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ 5 ਪਿੰਡਾਂ ’ਚ ਲਿੰਕ ਸੜਕਾਂ ਤੇ ਫਿਰਨੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਪਿੰਡ ਕੋਟੜਾ, ਗੋਬਿੰਦਪੁਰਾ ਜਵਾਹਰਵਾਲਾ, ਬਖੌਰਾ ਖੁਰਦ, ਬਖੌਰਾ ਕਲਾਂ, ਗੁਰਨੇ ਕਲਾਂ ਅਤੇ ਅਲੀਸ਼ੇਰ ਦੀਆਂ ਇਹਨਾਂ ਸੜਕਾਂ ਦੀ ਹਾਲਤ ਕਾਫੀ ਤਰਸਯੋਗ ਹੈ ਜਿਨਾਂ ਦਾ ਮੁੜ ਨਿਰਮਾਣ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ।

1

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅਲੀਸ਼ੇਰ ਤੋਂ ਮੰਦਰ ਮਾਤਾ ਸ਼ੇਰਾਂਵਾਲੀ ਅਤੇ ਸਕੂਲ, ਫਿਰਨੀ ਪਿੰਡ ਕੋਟੜਾ, ਹਾਈ ਸਕੂਲ ਬਖੌਰਾ ਕਲਾਂ, ਗੁਰਨੇ ਕਲਾਂ ਗੁਰਦੁਆਰਾ ਸਾਹਿਬ ਦੀ ਫਿਰਨੀ, ਗੋਬਿੰਦਪੁਰਾ ਜਵਾਹਰ ਵਾਲਾ ਤੋਂ ਕੋਟੜਾ ਲਹਿਲ, ਬਖੌਰਾ ਖੁਰਦ ਦੀ ਫਿਰਨੀ ਦੀਆਂ ਸੜਕਾਂ ਦੇ ਨਿਰਮਾਣ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਰਧਾਰਤ ਸਮਾਂ ਸੀਮਾ ਅੰਦਰ ਨਿਰਮਾਣ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਲਗਭਗ 6 ਕਿਲੋਮੀਟਰ ਸੜਕਾਂ ਦੇ ਨਿਰਮਾਣ ਉਤੇ ਕਰੀਬ 85 ਲੱਖ ਰੁਪਏ ਦੀ ਲਾਗਤ ਆਵੇਗੀ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲਿੰਕ ਸੜਕਾਂ ਅੱਗੇ ਮੁੱਖ ਸੜਕਾਂ ਨਾਲ ਮਿਲਦੀਆਂ ਹਨ ਅਤੇ ਹਾੜੀ ਤੇ ਸਾਉਣੀ ਦੇ ਸੀਜਨ ਦੌਰਾਨ ਇਹਨਾਂ ਸੜਕਾਂ ਉੱਤੇ ਫਸਲ ਦੀ ਢੋਆ ਢੁਆਈ ਕਰਨ ਵਾਲੇ ਵਾਹਨਾਂ ਦੀ ਆਵਾਜਾਈ ਨਿਰੰਤਰ ਜਾਰੀ ਰਹਿੰਦੀ ਹੈ ਅਤੇ ਸੜਕਾਂ ਦੇ ਬਣਨ ਨਾਲ ਵਾਹਨ ਚਾਲਕ ਵੱਡੀ ਰਾਹਤ ਮਹਿਸੂਸ ਕਰਨਗੇ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਕੁਝ ਸੜਕਾਂ ਉੱਤੇ ਧਾਰਮਿਕ ਅਸਥਾਨ ਅਤੇ ਸਕੂਲ ਵੀ ਸਥਿਤ ਹਨ ਅਤੇ ਇਹਨਾਂ ਦੇ ਬਣਨ ਨਾਲ ਸ਼ਰਧਾਲੂਆਂ ਅਤੇ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ। ਸ਼੍ਰੀ ਗੋਇਲ ਨੇ ਕਿਹਾ ਕਿ ਹਲਕਾ ਲਹਿਰਾ ਦੇ ਹਰ ਵਸਨੀਕ ਦੀਆਂ ਲੋੜਾਂ ਤੋਂ ਉਹ ਭਲੀਭਾਂਤ ਵਾਕਫ਼ ਹਨ ਅਤੇ ਪੜਾਅਵਾਰ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਮੂਣਕ ਅਤੇ ਮੂਣਕ ਤੋਂ ਖਨੌਰੀ ਸੜਕਾਂ ਵੀ ਪਾਸ ਹੋ ਚੁੱਕੀਆਂ ਹਨ ਅਤੇ ਅਗਲੇ ਇੱਕ ਦੋ ਮਹੀਨਿਆਂ ਵਿੱਚ ਉਹਨਾਂ ਦੇ ਕੰਮ ਵੀ ਸ਼ੁਰੂ ਹੋ ਜਾਣਗੇ। ਉਹਨਾਂ ਕਿਹਾ ਕਿ ਜਿਹੜੀਆਂ ਸੜਕਾਂ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕਰਵਾਇਆ ਜਾਣਾ ਹੈ ਉਹਨਾਂ ਲਈ ਵੀ ਯੋਜਨਾਵਾਂ ਪ੍ਰਗਤੀ ਅਧੀਨ ਹਨ ਅਤੇ ਹਲਕਾ ਲਹਿਰਾ ਵਿੱਚ ਸੜਕੀ ਪ੍ਰੋਜੈਕਟਾਂ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਉਹ ਵਚਨਬੱਧ ਹਨ।

(For more news apart from Cabinet Minister Barinder Kumar Goyal launched work constructing link roads, footpaths in 5 villages News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement