8 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

By : JUJHAR

Published : Mar 30, 2025, 1:55 pm IST
Updated : Mar 30, 2025, 1:59 pm IST
SHARE ARTICLE
Drug smuggler arrested with 8 kg heroin
Drug smuggler arrested with 8 kg heroin

ਪੁਲਿਸ ਵਲੋਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ

ਪੰਜਾਬ ਵਿਚ ਇਸ ਵੇਲੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ। ਪੁਲਿਸ ਨਸ਼ਾ ਤਸਕਰਾਂ ਨੂੰ ਫੜ-ਫੜ ਕੇ ਜੇਲਾਂ ਵਿਚ ਡੱਕ ਰਹੀ ਹੈ। ਇਸ ਵੇਲੇ ਪੰਜਾਬ ਦੇ ਹਰੇਕ ਚੌਕ ਚੁਰਾਹੇ ’ਤੇ ਪੁਲਿਸ ਦਾ ਪਹਿਰਾ ਹੈ। ਜਿਥੇ ਵੀ ਪੁਲਿਸ ਨੂੰ ਸੂਚਨਾ ਮਿਲਦੀ ਹੈ ਤਾਂ ਉਹ ਨਸ਼ਾ ਤਸਕਰਾਂ ਵਿਰੁਧ ਸ਼ਿਕੰਜਾ ਕਸ ਦਿੰਦੀ ਹੈ। ਅਜਿਹਾ ਹੀ ਮਾਮਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਤੋਂ ਸਾਹਮਣੇ ਆਇਆ ਹੈ। 

ਪੰਜਾਬ ਪੁਲਿਸ ਨੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਕਾਰ ਵਿਚੋਂ 8 ਕਿਲੋ 163 ਗ੍ਰਾਮ ਹੈਰੋਇਨ ਅਤੇ 15,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲਣ ’ਤੇ ਨਾਕਾਬੰਦੀ ਕੀਤੀ ਗਈ ਸੀ ਕਿ ਇਸ ਨਸ਼ਾ ਤਸਕਰ ਨੂੰ ਨਾਕਾਬੰਦੀ ’ਤੇ ਰੋਕਿਆ ਜਾਣਾ ਹੈ, ਪਰ ਉਹ ਨਾਕਾਬੰਦੀ ਤੋੜ ਕੇ ਉੱਥੋਂ ਆਪਣੀ ਕਾਰ ਵਿਚ ਭੱਜ ਗਿਆ।

ਪੁਲਿਸ ਨੇ ਉਸ ਨੂੰ ਫੜ ਲਿਆ ਅਤੇ ਉਸ ਕੋਲੋਂ 8 ਕਿਲੋ 163 ਗ੍ਰਾਮ ਹੈਰੋਇਨ ਬਰਾਮਦ ਕੀਤੀ। ਐਸਐਸਪੀ ਭੁਪਿੰਦਰ ਸਿੰਘ ਨੇ ਪ੍ਰੈਸ ਕਾਨਫ਼ਰੰਸ ਵਿਚ ਜਾਣਕਾਰੀ ਦਿਤੀ।  ਉਹ ਹੈਰੋਇਨ ਲੈ ਕੇ ਅੰਮ੍ਰਿਤਸਰ ਜਾ ਰਿਹਾ ਸੀ। ਉਸ ਨੇ ਇਹ ਹੈਰੋਇਨ ਫਿਰੋਜ਼ਪੁਰ ਵਿਚ ਕਿਸੇ ਤੋਂ ਲਈ ਸੀ ਅਤੇ ਇਸ ਨੂੰ ਕਿਸੇ ਹੋਰ ਨੂੰ ਦੇਣੀ ਸੀ। ਜਲਦੀ ਹੀ ਉਨ੍ਹਾਂ ਨੂੰ ਵੀ ਫੜ ਲਿਆ ਜਾਵੇਗਾ।

ਐਸਐਸਪੀ ਭੁਪਿੰਦਰ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਕਿ ਉਸ ਵਿਰੁੱਧ ਪਹਿਲਾਂ ਵੀ ਮਾਮਲੇ ਦਰਜ ਹਨ। ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਉਸਦੀ ਉਮਰ 29 ਸਾਲ ਹੈ। ਉਹ ਹੈਰੋਇਨ ਲੈ ਕੇ ਅੰਮ੍ਰਿਤਸਰ ਜਾ ਰਿਹਾ ਸੀ। ਉਸ ਨੇ ਇਹ ਹੈਰੋਇਨ ਫਿਰੋਜ਼ਪੁਰ ਵਿਚ ਕਿਸੇ ਤੋਂ ਲਈ ਸੀ ਅਤੇ ਇਸ ਨੂੰ ਕਿਸੇ ਹੋਰ ਨੂੰ ਦੇਣੀ ਸੀ। ਜਲਦੀ ਹੀ ਉਹ ਵੀ ਆਉਣ ਵਾਲੇ ਸਮੇਂ ਵਿੱਚ ਫੜੇ ਜਾਣਗੇ।

photophoto

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement