Punjab News : ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ : ਖੁੱਡੀਆਂ

By : BALJINDERK

Published : Mar 30, 2025, 8:20 pm IST
Updated : Mar 30, 2025, 8:20 pm IST
SHARE ARTICLE
Gurmeet Singh Khudian
Gurmeet Singh Khudian

Punjab News : ਮੱਛੀ ਪਾਲਣ ਮੰਤਰੀ ਨੇ ਰਾਜ ਪੱਧਰੀ ਸੈਮੀਨਾਰ ਦੌਰਾਨ ਸਫ਼ਲ ਮੱਛੀ ਪਾਲਕਾਂ ਦਾ ਸਨਮਾਨ ਕੀਤਾ

Punjab News in Punjabi : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੂਬਾ ਕੁਦਰਤੀ ਪਾਣੀਆਂ, ਨਿੱਜੀ ਤਲਾਬਾਂ ਅਤੇ ਪੰਚਾਇਤੀ ਛੱਪੜਾਂ ਤੋਂ ਸਾਲਾਨਾ ਕੁੱਲ 1,81,188 ਟਨ ਮੱਛੀ ਪੈਦਾ ਕਰ ਰਿਹਾ ਹੈ। ਇਸ ਵੇਲੇ ਸੂਬੇ ਵਿੱਚ 43,973 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ।

ਉਹ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਹੋਟਲ ’ਚ ਮੱਛੀ ਪਾਲਣ ਵਿਭਾਗ ਦੁਆਰਾ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਇਸ ਸੈਮੀਨਾਰ ਦਾ ਉਦੇਸ਼ ਮੱਛੀ ਪਾਲਕਾਂ ਨੂੰ ਨਵੀ ਤਕਨਾਲੋਜੀ, ਬਿਹਤਰ ਅਭਿਆਸਾਂ ਅਤੇ ਮੱਛੀ ਪਾਲਣ ਦੇ ਨਵੀਨ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਵਿੱਚ 300 ਤੋਂ ਵੱਧ ਕਿਸਾਨਾਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।

1

ਸ. ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਸੈਕਟਰ ਦੀ ਮਜ਼ਬੂਤੀ ਲਈ  16 ਸਰਕਾਰੀ ਮੱਛੀ ਬੀਜ ਫਾਰਮਾਂ 'ਤੇ ਸਾਲਾਨਾ ਲਗਭਗ 14 ਕਰੋੜ ਮਿਆਰੀ ਪੂੰਗ ਤਿਆਰ ਕਰਕੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤਾ ਜਾਂਦਾ ਹੈ।

ਮੱਛੀ ਪਾਲਣ ਤੋਂ ਇਲਾਵਾ ਪੰਜਾਬ ਸੂਬਾ ਝੀਂਗਾ ਪਾਲਣ ਵਿੱਚ ਵੀ ਤਰੱਕੀ ਕਰ ਰਿਹਾ ਹੈ। ਪੰਜ ਦੱਖਣ-ਪੱਛਮੀ ਜ਼ਿਲ੍ਹਿਆਂ- ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਰੀਦਕੋਟ ਅਤੇ ਫਾਜ਼ਿਲਕਾ- ਵਿੱਚ ਹਜ਼ਾਰਾਂ ਏਕੜ ਜ਼ਮੀਨ ਪਹਿਲਾਂ ਸੇਮ ਕਾਰਨ ਅਤੇ ਖਾਰੇਪਣ ਕਰਕੇ ਖੇਤੀਬਾੜੀ ਦੇ ਯੋਗ ਨਹੀਂ ਸੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾਲਾਂਕਿ, ਹੁਣ ਇਨ੍ਹਾਂ ਜ਼ਿਲ੍ਹਿਆਂ ਵਿੱਚ ਝੀਂਗਾ ਪਾਲਣ ਦਾ ਧੰਦਾ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਲਾਗਤ ਵਗੈਰਾ ਕੱਢ ਕੇ ਪ੍ਰਤੀ ਏਕੜ ਢਾਈ ਤੋਂ ਚਾਰ ਲੱਖ ਰੁਪਏ ਬਚਦੇ ਹਨ।

ਕੈਬਨਿਟ ਮੰਤਰੀ ਨੇ ਇਸ ਮੌਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਦੋ ਅਗਾਂਹਵਧੂ ਮੱਛੀ ਪਾਲਕਾਂ ਸ਼੍ਰੀ ਅਮਿਤੇਸ਼ਵਰ ਸਿੰਘ ਗਿੱਲ ਅਤੇ ਜ਼ਿਲ੍ਹਾ ਕਪੂਰਥਲਾ ਦੇ ਸ਼੍ਰੀ ਪਰਮਿੰਦਰਜੀਤ ਸਿੰਘ ਦਾ ਸਨਮਾਨ ਵੀ ਕੀਤਾ।

ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਕੇਂਦਰੀ ਸਪਾਂਸਰਡ ਸਕੀਮ ਤਹਿਤ 4 ਸਾਲਾਂ ਵਿੱਚ 618 ਪਰਿਵਾਰਾਂ ਨੂੰ 30 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਵੰਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ. ਖੁੱਡੀਆਂ ਦੀ ਅਗਵਾਈ ਅਤੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਦੇ ਮਾਰਗਦਰਸ਼ਨ ਹੇਠ ਵਿਭਾਗ ਇਸ ਸਮੇਂ ਮੱਛੀ ਪਾਲਣ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟਾਂ ਜਿਵੇਂ ਕਿ ਮੱਛੀ ਅਤੇ ਝੀਂਗਾ ਪਾਲਣ ਅਧੀਨ ਰਕਬੇ ਨੂੰ ਵਧਾਉਣ, ਮੱਛੀ ਉਤਪਾਦਾਂ ਦੀ ਢੋਆ-ਢੁਆਈ ਲਈ ਵਾਹਨ, ਆਰ.ਏ.ਐਸ. ਅਤੇ ਬਾਇਓ-ਫਲੌਕ ਯੂਨਿਟ, ਮੱਛੀ ਕਾਇਓਸਕ, ਮਿੰਨੀ ਫਿਸ਼ ਫੀਡ ਮਿੱਲਾਂ ਆਦਿ ਲਈ ਸਬਸਿਡੀ ਪ੍ਰਦਾਨ ਕਰ ਰਿਹਾ ਹੈ।

ਕਾਮਨ ਸਰਵਿਸ ਸੈਂਟਰ, ਪੰਜਾਬ ਦੇ ਮੁਖੀ ਸ੍ਰੀ ਭੁਪਿੰਦਰ ਸਿੰਘ ਨੇ ਮੱਛੀ ਪਾਲਕਾਂ ਨੂੰ ਸਰਕਾਰ ਦੁਆਰਾ ਤਿਆਰ ਕੀਤੇ ਜਾ ਰਹੇ ਡੇਟਾਬੇਸ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਰਾਸ਼ਟਰੀ ਮੱਛੀ ਪਾਲਣ ਡਿਜੀਟਲ ਪਲੇਟਫਾਰਮ 'ਤੇ ਰਜਿਸਟ੍ਰੇਸ਼ਨ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ। ਡਿਪਟੀ ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਅਤੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਮੱਛੀ ਪਾਲਕਾਂ ਦਾ ਧੰਨਵਾਦ ਕੀਤਾ।

(For more news apart from More than 43 thousand acres area under fish farming in Punjab,1.81 lakh tonnes fish produced annually : Khudian News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement