Punjab News : ਪੀ.ਐਸ.ਐਫ.ਸੀ. ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ

By : BALJINDERK

Published : Mar 30, 2025, 6:29 pm IST
Updated : Mar 30, 2025, 6:29 pm IST
SHARE ARTICLE
ਪੀ.ਐਸ.ਐਫ.ਸੀ. ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ
ਪੀ.ਐਸ.ਐਫ.ਸੀ. ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ

Punjab News : ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ 

Punjab News in Punjabi : ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ ਪੰਜਾਬ ਦੇ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਸ਼ੈਰਨ ਐਲਿਜ਼ਾਬੈਥ ਬੇਨਸ ਅਤੇ ਡਾ. ਗੁਰਰੀਤ ਸਿੰਘ ਬਰਾੜ ਦੀ ਅਗਵਾਈ ਵਾਲੇ ਹਾਈ-ਪ੍ਰੋਫਾਈਲ ਵਫ਼ਦ ਨੇ ਛੇ ਅੰਡਰਗ੍ਰੈਜੁਏਟ ਅਤੇ ਮਾਸਟਰਜ਼ ਦੇ ਵਿਦਿਆਰਥੀਆਂ ਨਾਲ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ.ਐਸ.ਐਫ.ਸੀ.) ਨਾਲ ਰਣਨੀਤਕ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਇਸ ਚੁਣੌਤੀ ਦੇ ਹੱਲ ਲਈ ਤੁਰੰਤ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ।

ਇਹ ਧਿਆਨ ਵਿੱਚ ਰੱਖਦਿਆਂ ਕਿ ਪੰਜਾਬ ਅਤੇ ਕੈਲੀਫੋਰਨੀਆ ਦੋਵੇਂ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ, ਜਿਸ ਨਾਲ ਖੇਤੀਬਾੜੀ ਅਤੇ ਪਸ਼ੂਧਨ ਸਬੰਧੀ ਆਰਥਿਕਤਾ ਨੂੰ ਚੁਣੌਤੀਆਂ ਦਰਪੇਸ਼ ਹਨ, ਇਹ ਮੀਟਿੰਗ ਜਾਣਕਾਰੀ ਦੇ ਆਦਾਨ-ਪ੍ਰਦਾਨ ਲਈ ਇੱਕ ਮਹੱਤਵਪੂਰਨ ਮੰਚ ਸੀ।

ਪੀ.ਐਸ.ਐਫ.ਸੀ. ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਨੇ ਸੂਬੇ ਦੀ ਖੇਤੀਬਾੜੀ ਨੀਤੀ ਬਾਰੇ ਵਿਸਥਾਰ ਸਹਿਤ ਦੱਸਦਿਆਂ ਵਿਜ਼ਿਟਿੰਗ ਟੀਮ ਨਾਲ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ ਕੀਤੀ। ਇਸ ਦੌਰਾਨ ਖੇਤੀਬਾੜੀ ਦੇ ਸਾਬਕਾ ਡਾਇਰੈਕਟ ਸ੍ਰੀ ਰਾਜੇਸ਼ ਵਸ਼ਿਸ਼ਟ ਨੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਬਾਰੇ ਅੰਕੜੇ ਪੇਸ਼ ਕੀਤੇ ਅਤੇ ਇਸਦੇ ਹੱਲ ਲਈ ਵਿਗਿਆਨ-ਅਧਾਰਤ ਰੀਚਾਰਜ ਰਣਨੀਤੀਆਂ ਦਾ ਪ੍ਰਸਤਾਵ ਦਿੱਤਾ।

ਉੱਘੇ ਵਿਗਿਆਨੀ ਡਾ. ਬਰਾੜ  ਨੇ ਦੋਵੇਂ ਖਿੱਤਿਆਂ ਵਿਚਕਾਰ ਸਪੱਸ਼ਟ ਸਮਾਨਤਾਵਾਂ ਦੀ ਗੱਲ ਕਰਦਿਆਂ ਪਾਣੀ ਦੇ ਘਟ ਰਹੇ ਸਰੋਤਾਂ ਦੀ ਸਮੱਸਿਆ ਦਰਮਿਆਨ ਖੇਤੀ ਦੇ ਖੁਸ਼ਹਾਲ ਭਵਿੱਖ ਲਈ ਠੋਸ ਰਣਨੀਤੀਆਂ ਘੜਨ ਦੇ ਪ੍ਰਸਤਾਵ ਲਈ ਹਾਂ-ਪੱਖੀ ਹੁੰਗਾਰਾ ਭਰਿਆ। ਡਾ. ਬੇਨਸ ਨੇ ਇਸ ਮੁੱਦੇ ‘ਤੇ ਕੈਲੀਫੋਰਨੀਆ ਦੇ ਤਜ਼ਰਬੇ ਸਾਂਝੇ ਕਰਦਿਆਂ ਸੰਕਟ ਦੀ ਵਿਸ਼ਵਵਿਆਪੀ ਪ੍ਰਕਿਰਤੀ ਅਤੇ ਸਾਂਝੇ ਹੱਲਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਬਾਗਬਾਨੀ ਦੇ ਸਾਬਕਾ ਡਾਇਰੈਕਟਰ ਅਤੇ ਮੁੱਖ ਨੀਤੀ ਘਾੜੇ ਡਾ. ਗੁਰਕੰਵਲ ਸਿੰਘ ਨੇ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਬਣਾਉਣ ਲਈ ਵਿਗਿਆਨ ਦੇ ਆਲਮੀ ਭਾਈਚਾਰੇ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਇਸ ਦੌਰਾਨ ਡਾ. ਰਣਜੋਧ ਸਿੰਘ ਬੈਂਸ ਅਤੇ ਮਾਨਵਪ੍ਰੀਤ ਸਿੰਘ ਨੇ ਪੰਜਾਬ ਖੇਤੀ ਢਾਂਚੇ ਦੇ ਖਰੜੇ ‘ਚੋਂ ਵੱਖ-ਵੱਖ ਨੀਤੀਗਤ ਉਪਾਵਾਂ 'ਤੇ ਚਰਚਾ ਕਰਕੇ ਗੱਲਬਾਤ ਨੂੰ ਅੱਗੇ ਵਧਾਇਆ।

(For more news apart from PSFC Chairman and experts discuss strategies for recharging groundwater News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement