ਪੰਜਾਬ ਸਰਕਾਰ ਕਣਕ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਮੰਡੀਆਂ ਵਿੱਚ ਮਾਨ ਸਰਕਾਰ ਦੇਵੇਗੀ ਹਰ ਇਕ ਸਹੂਲਤ
Published : Mar 30, 2025, 3:26 pm IST
Updated : Mar 30, 2025, 3:32 pm IST
SHARE ARTICLE
photo
photo

ਮੰਤਰੀ ਕਟਾਰੂਚੱਕ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕਰਨ ਦੀ ਦਿੱਤੀ ਹਦਾਇਤ

ਚੰਡੀਗੜ੍ਹ, 30 ਮਾਰਚ:  ਪੰਜਾਬ ਵਿੱਚ 1 ਅਪ੍ਰੈਲ ਤੋਂ ਹੋਣ ਵਾਲੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਦੇ ਖੁਰਾਕ ਵਿਤਰਨ ਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹੁਣ ਸਿਰਫ਼ ਕਿਸਾਨਾਂ ਦੇ ਆਉਣ ਦੀ ਉਡੀਕ ਹੈ।

ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਨੇ 28 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ (ਸੀ.ਸੀ.ਐਲ.) ਆਦਿ ਲਈ ਠੋਸ ਪ੍ਰਬੰਧ ਕਰ ਲਏ ਹਨ। ਇਸ ਲਈ ਕਿਸਾਨਾਂ ਨੂੰ ਇਸ ਵਾਰ ਆਪਣੀ ਫ਼ਸਲ ਦੇ ਪੈਸੇ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। 

ਕਟਾਰੂਚੱਕ ਨੇ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨੇ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਹ ਹਰ ਥਾਂ ਢੁਕਵੀਂ ਮਾਤਰਾ ਵਿੱਚ ਪਹੁੰਚਾਇਆ ਗਿਆ ਹੈ। ਸਾਰੀਆਂ 1864 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਾਣੀ ਤੋਂ ਲੈ ਕੇ ਮੈਡੀਕਲ ਤੱਕ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਤੋਂ ਇਲਾਵਾ 700 ਦੇ ਕਰੀਬ ਕੱਚੀ ਮੰਡੀਆਂ ਨੂੰ ਆਰਜੀ ਮੰਡੀ ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਲੋੜ ਪੈਣ 'ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਾਰੇ ਵਿਭਾਗਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਇੱਥੋਂ ਦੀ ਆਰਥਿਕਤਾ ਅਤੇ ਪਿੰਡਾਂ ਦਾ ਵਿਕਾਸ ਖੇਤੀਬਾੜੀ 'ਤੇ ਆਧਾਰਿਤ ਹੈ। ਇਸ ਲਈ ਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। 

ਇਸ ਤੋਂ ਇਲਾਵਾ ਬਿਜਲੀ ਬੋਰਡ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਡੀਜੀਪੀ ਪੰਜਾਬ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸਾਨ ਭਰਾਵਾਂ ਨੂੰ ਖਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਦਾ ਸਪੱਸ਼ਟ ਹੁਕਮ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੀ ਪੂਰੀ ਕੀਮਤ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੁੱਜ ਜਾਵੇ। ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਚੰਗੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੈਂ ਇੱਕ ਮੰਤਰੀ ਵਜੋਂ ਲਗਾਤਾਰ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਰਿਹਾ ਹਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਿਹਾ ਹਾਂ। ਇਸ ਵਾਰ ਅਸੀਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦੇਵਾਂਗੇ।

ਕਟਾਰੂਚੱਕ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਇਸ ਵਾਰ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਕਿਸਾਨਾਂ ਲਈ ਪੂਰੀ ਤਰ੍ਹਾਂ ਆਸਾਨ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਲਾਪਰਵਾਹੀ ਵਰਤਣ ਵਾਲੇ ਵਿਭਾਗਾਂ ਅਤੇ ਅਧਿਕਾਰੀਆਂ ਖਿਲਾਫ ਸਰਕਾਰ ਸਖਤ ਕਾਰਵਾਈ ਕਰੇਗੀ।

ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਕੰਮ ਕਰਦੇ ਹੋਏ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਸ ਸਾਲ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦਾ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement